21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬ੍ਰਹਮ ਗਿਆਨੀ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਅਜੀਤ ਡੈਸਕ 21-09-2025
ਸੁਨਾਮ ਊਧਮ ਸਿੰਘ ਵਾਲਾ, 20 ਸਤੰਬਰ (ਰੁਪਿੰਦਰ ਸਿੰਘ ਸੱਗੂ) - ਕਿਰਤ ਬਿਰਤ ਦੇ ਧਨੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸਿੱਖ ਭਾਈ ਲਾਲੋ ਜੀ ਜਿਨ੍ਹਾਂ ਨੂੰ ਸੰਬੋਧਨ ਕਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਉਚਾਰਿਆ ਇੱਕ ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹੈ, ਦਾ ਜਨਮ ਦਿਹਾੜਾ ਮਨਾਉਣ ਸਬੰਧੀ ਇੱਕ ਮੀਟਿੰਗ ਅੱਜ ਸ਼੍ਰੀ ਵਿਸ਼ਵਕਰਮਾ ਭਵਨ, ਪਟਿਆਲਾ ਰੋਡ, ਸੁਨਾਮ ਦੇ ਦਫ਼ਤਰ ਵਿਖੇ ਕੀਤੀ ਗਈ | ਜਿਸ ਵਿਚ ਵਿਚਾਰਾਂ ਕਰਨ ਉਪਰੰਤ ਇਸ ਦਿਹਾੜੇ ਨੂੰ ਧੂਮਧਾਮ ਅਤੇ ਸ਼ਰਧਾ ਮਨਾਉਣ ਲਈ ਕੁੱਝ ਪ੍ਰੋਗਰਾਮ ਉਲੀਕੇ ਗਏ | 24 ਸਤੰਬਰ 2025, ਦਿਨ ਬੁੱਧਵਾਰ ਨੂੰ 9:30 ਵਜੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਜਾਣਗੇ ਅਤੇ 26 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਕੀਰਤਨੀ ਜਥਾ ਭਾਈ ਹਰਪ੍ਰੀਤ ਸਿੰਘ ਵਲੋਂ ਹਰਜਸ ਕੀਰਤਨ ਕੀਤਾ ਜਾਵੇਗਾ | ਉਪਰੰਤ ਢਾਡੀ ਦਰਬਾਰ ਹੋਣਗੇ | ਗੁਰੂ ਕੇ ਲੰਗਰ ਅਤੁੱਟ ਵਰਤਣਗੇ | ਇਸ ਮੌਕੇ 'ਤੇ ਮੀਟਿੰਗ ਵਿਚ ਹਾਜ਼ਰ ਸਰਪ੍ਰਸਤ ਜਥੇਦਾਰ ਮੁਖ਼ਤਿਆਰ ਸਿੰਘ ਕਮੇਟੀ ਪ੍ਰਧਾਨ ਹਰਵਿੰਦਰ ਸਿੰਘ ਦਿਓਸੀ, ਚੇਅਰਮੈਨ ਅਜਾਇਬ ਸਿੰਘ ਸੱਗੂ, ਖ਼ਜ਼ਾਨਚੀ ਕੁਲਦੀਪ ਸਿੰਘ ਸੱਗੂ, ਸਟੋਰ ਦੇ ਪ੍ਰਬੰਧਕ ਸੁਖਪਾਲ ਸਿੰਘ ਦਿਉਸੀ ਮੱਖਣ ਸਿੰਘ ਰਾਮਾ, ਵਿੱਕੀ ਸਿੰਘ ਹੁੰਝਣ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਦੋ ਵਿਦਿਆਰਥੀਆਂ ਦੀ ਬੈਡਮਿੰਟਨ ਸੂਬਾ ਪੱਧਰੀ ਮੁਕਾਬਲੇ ਲਈ ਚੋਣ ਅਗਲੀ ਖ਼ਬਰ ਘੱਗਰ ਦਰਿਆ ਦੇ ਹੜ੍ਹਾਂ ਦਾ ਸਥਾਈ ਹੱਲ ਸਮੁੱਚੇ ਘੱਗਰ ਨੂੰ ਇੱਕ ਇਕਾਈ ਮੰਨ ਕੇ ਹੀ ਸੰਭਵ ਹਰਿਆਣਾ ਤੇ ਪੰਜਾਬ ਦੀਆਂ ਸਰਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।