21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਦੋ ਵਿਦਿਆਰਥੀਆਂ ਦੀ ਬੈਡਮਿੰਟਨ ਸੂਬਾ ਪੱਧਰੀ ਮੁਕਾਬਲੇ ਲਈ ਚੋਣ

ਅਜੀਤ ਡੈਸਕ 21-09-2025
ਸੰਗਰੂਰ, 20 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਕੈਂਬਿ੍ਰਜ ਇੰਟਰਨੈਸ਼ਨਲ ਸਕੂਲ ਸੰਗਰੂਰ ਸੁਨਾਮ ਰੋਡ ਸੰਗਰੂਰ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ- ਨਾਲ ਖੇਡਾਂ ਵਿਚ ਵੀ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾ ਰਹੇ ਹਨ | ਬੀਤੇ ਦਿਨੀਂ ਬੈਡਮਿੰਟਨ ਖੇਡ ਦੇ ਮੁਕਾਬਲਿਆਂ ਵਿਚ ਸਕੂਲ ਦੇ ਦੋ ਵਿਦਿਆਰਥੀਆਂ ਨੇ ਖੇਡ ਦਾ ਉਮਦਾ ਪ੍ਰਦਰਸ਼ਨ ਕਰਦਿਆਂ ਦੋ ਮੈਡਲ ਆਪਣੇ ਨਾਂਅ ਕੀਤੇ | ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੂੰ ਸੂਬਾ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਮਨਦੀਪ ਕੌਰ ਛੰਨਾ ਨੇ ਦੱਸਿਆ ਕਿ ਕੈਂਬਿ੍ਜ਼ ਇੰਟਰਨੈਸ਼ਨਲ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਨੀਲਕੰਠ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਵਿਚ ਸੋਨ ਤਗਮਾ ਪ੍ਰਾਪਤ ਕੀਤਾ ਅਤੇ ਇਸ ਦੇ ਨਾਲ ਹੀ ਸੱਤਵੀਂ ਜਮਾਤ ਦੀ ਵਿਦਿਆਰਥਣ ਕਾਇਰਾ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਪ੍ਰਤੀਯੋਗਤਾ ਵਿਚ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ | ਇਸ ਦੇ ਨਾਲ ਹੀ ਇਹਨਾਂ ਦੋਨਾਂ ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡਾਂ ਵਿਚ ਚੋਣ ਕੀਤੀ ਗਈ ਹੈ | ਸਕੂਲ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਦੋਹਾਂ ਤਗਮਾ ਪ੍ਰਾਪਤ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੀਆਂ ਰਾਜ ਪੱਧਰੀ ਖੇਡਾਂ ਲਈ ਹੋਰ ਸਖ਼ਤ ਮਿਹਨਤ ਕਰਨ ਦਾ ਸੁਝਾਅ ਦਿੱਤਾ | ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਖੇਡ ਮੁਕਾਬਲੇ ਵਿਦਿਆਰਥੀ ਦੇ ਸੁਨਹਿਰੀ ਭਵਿੱਖ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ | ਇਨ੍ਹਾਂ ਮੌਕਿਆਂ ਦਾ ਵਿਦਿਆਰਥੀਆਂ ਨੂੰ ਵੱਧ ਚੜ੍ਹ ਕੇ ਲਾਭ ਉਠਾਉਣਾ ਚਾਹੀਦਾ ਹੈ | ਜਿਸ ਤੋਂ ਬਾਅਦ ਸਕੂਲ ਪੈ੍ਰਜ਼ੀਡੈਂਟ ਡਾਕਟਰ ਸੀਮਾ ਅਰੋੜਾ, ਸੀ.ਈ.ਓ. ਭਾਵਨਾ ਪੌਲ, ਕੋਆਰਡੀਨੇਟਰ ਸੋਨਿਕਾ ਗੁਪਤਾ ਦੁਆਰਾ ਵੀ ਤਗਮਾ ਪ੍ਰਾਪਤ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ ਅਤੇ ਅਗਲੇ ਮੁਕਾਬਲਿਆਂ ਲਈ ਸਖ਼ਤ ਮਿਹਨਤ ਕਰਨ ਦਾ ਸੁਝਾਅ ਦਿੱਤਾ ਗਿਆ |
ਪਿਛਲੀ ਖ਼ਬਰ ਭਾਈ ਮਾਝੀ ਰਚਿਤ ਪੁਸਤਕ 'ਜੀਵਨ ਵਿਚ ਖੇੜਾ ਕਿਵੇਂ ਆਵੇ' ਨਿਊਜ਼ੀਲੈਂਡ 'ਚ ਲੋਕ ਅਰਪਣ ਅਗਲੀ ਖ਼ਬਰ ਬ੍ਰਹਮ ਗਿਆਨੀ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।