29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਭਾਜਪਾ ਹੁਣ ਰਾਸ਼ਨ ਲੁੱਟਣ ਦੀ ਰਚ ਰਹੀ ਹੈ ਸਾਜਿਸ਼-ਬਲਾਕ ਪ੍ਰਧਾਨ

ਅਜੀਤ ਡੈਸਕ 30-08-2025
ਮੱਖੂ, 29 ਅਗਸਤ (ਵਰਿੰਦਰ ਮਨਚੰਦਾ)-ਬਲਾਕ ਪ੍ਰਧਾਨ ਗੁਰਪਾਲ ਸਿੰਘ ਅਤੇ ਸਵਰਨ ਸਿੰਘ ਸਰਪੰਚ ਸ਼ੀਹਾਂ ਪਾੜੀ ਵਲੋਂ ਪਿੰਡ ਬੱਲ, ਸ਼ੀਹਾਂ ਪਾਣੀ, ਨਵਾਂ ਝੰਡਾ ਬੱਗਾ, ਬਹਿਕ ਪਛਾੜੀਆਂ, ਲੱਲੇ, ਬੂਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਿਖੇ ਖੁੱਲ੍ਹੇ ਪੱਤਰ ਬਾਰੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਨੇ ਪਹਿਲਾਂ ਵੋਟਾਂ ਚੋਰੀ ਕੀਤੀਆਂ ਅਤੇ ਹੁਣ ਗ਼ਰੀਬਾਂ ਦਾ ਰਾਸ਼ਨ ਚੋਰੀ ਕਰਨ ਦੀ ਸਾਜ਼ਿਸ਼ ਰਚ ਰਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਲਗਭਗ 55 ਲੱਖ ਗਰੀਬ ਪਰਿਵਾਰਾਂ ਦੇ ਹੱਕ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਬਲਾਕ ਪ੍ਰਧਾਨ ਗੁਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਿਧਾਇਕ ਨਰੇਸ਼ ਕਟਾਰੀਆ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਕੇਂਦਰ ਸਰਕਾਰ ਦੀ ਇਸ ਬੇਇਨਸਾਫ਼ੀ ਵਿਰੁੱਧ ਹਲਕੇ ਭਰ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਭਾਜਪਾ ਦੇ ਇਰਾਦਿਆਂ ਅਤੇ ਸਾਜ਼ਿਸ਼ਾਂ ਤੋਂ ਜਾਣੂ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪਸ਼ਟ ਸ਼ਬਦਾਂ ਵਿਚ ਭਰੋਸਾ ਦਿੱਤਾ ਹੈ ਕਿ ਜਦੋਂ ਤੱਕ ਉਹ ਮੁੱਖ ਮੰਤਰੀ ਹਨ, ਕਿਸੇ ਵੀ ਗ਼ਰੀਬ ਪਰਿਵਾਰ ਦਾ ਰਾਸ਼ਨ ਕਾਰਡ ਰੱਦ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਪੱਧਰ 'ਤੇ ਗ਼ਰੀਬਾਂ ਦੇ ਹੱਕਾਂ ਦੀ ਰਾਖੀ ਕਰੇਗੀ ਅਤੇ ਜੇਕਰ ਭਾਜਪਾ ਕਿਸੇ ਵੀ ਗ਼ਰੀਬ ਪਰਿਵਾਰ ਤੋਂ ਰਾਸ਼ਨ ਖੋਹਣ ਦੀ ਕੋਸ਼ਿਸ਼ ਕਰਦੀ ਹੈ ਤਾਂ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ |
ਪਿਛਲੀ ਖ਼ਬਰ ਹੜ੍ਹਾਂ ਦੀ ਮਾਰ-ਸਤਲੁਜ ਦੇ ਪਾਣੀ ਨੇ ਮਿਟਾਈਆਂ ਭਾਰਤ-ਪਾਕਿ ਕੌਮਾਂਤਰੀ ਸਰਹੱਦਾਂ ਅਗਲੀ ਖ਼ਬਰ ਹੜ੍ਹਾਂ ਦੀ ਮਾਰ ਹੇਠਾਂ ਆਏ ਫਿਰੋਜ਼ਪੁਰ ਦੇ ਦੌਰੇ ਦੌਰਾਨ ਰਾਜਾ ਵੜਿੰਗ ਨਾਲ ਕਾਂਗਰਸੀ ਵਰਕਰਾਂ ਨੇ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।