ਮੁੱਦਕੀ, 29 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸਤਲੁਜ ਦਰਿਆ 'ਚ ਆਏ ਹੜ੍ਹਾਂ ਕਾਰਨ ਜਿੱਥੇ ਦੇਸ਼ਾਂ-ਵਿਦੇਸ਼ਾਂ ਤੋਂ ਪ੍ਰਭਾਵਿਤ ਇਲਾਕਿਆਂ 'ਚ ਮਦਦ ਪਹੁੰਚਾਈ ਜਾ ਰਹੀ ਹੈ, ਉੱਥੇ ਹੀ ਸਥਾਨਕ ਸ੍ਰੀ ਦੁਰਗਾ ਭਜਨ ਮੰਡਲੀ ਮੁੱਦਕੀ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਹਰ ਸੰਭਵ ਮਦਦ ਕਰਨ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਮੰਡਲੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਾਜੂ ਤੇ ਹੋਰਨਾਂ ਅਹੁਦੇਦਾਰਾਂ ਨੇ ਦੱਸਿਆ ਕਿ ਜੇਕਰ ਕਿਸੇ ਵੀ ਹੜ੍ਹ ਪ੍ਰਭਾਵਿਤ ਨੂੰ ਰਿਹਾਇਸ਼ ਜਾਂ ਫਿਰ ਕਿਸੇ ਵੀ ਕਿਸਮ ਦੀ ਜ਼ਰੂਰਤ ਹੈ ਤਾਂ ਉਹ ਮੰਡਲੀ ਨਾਲ ਸੰਪਰਕ ਕਰਨ ਅਤੇ ਧਰਮਸ਼ਾਲਾ 'ਚ ਰਹਿਣ ਅਤੇ ਖਾਣ-ਪੀਣ ਦੀ ਸਾਰੀ ਸਹੂਲਤ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜਦੋਂ-ਜਦੋਂ ਵੀ ਕੁਦਰਤੀ ਕਰੋਪੀ ਆਈ ਹੈ, ਉਦੋਂ ਹੀ ਪੰਜਾਬ ਦੇ ਲੋਕ ਇਕਜੁੱਟ ਹੋ ਕੇ ਮਦਦ ਲਈ ਅੱਗੇ ਆਉਂਦੇ ਹਨ, ਜਿਸ ਦੀ ਚਰਚਾ ਪੂਰੀ ਦੁਨੀਆ 'ਚ ਦੇਖਣ ਨੂੰ ਮਿਲਦੀ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਮਾੜੇ ਦੌਰ 'ਚੋਂ ਗੁਜ਼ਰ ਰਿਹਾ ਹੈ ਤੇ ਸਾਡਾ ਸਭਨਾਂ ਦਾ ਫ਼ਰਜ਼ ਬਣਦਾ ਹੈ ਕਿ ਵੱਧ ਤੋਂ ਵੱਧ ਮਦਦ ਕੀਤੀ ਜਾਵੇ |