29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸੁਖਬੀਰ ਅੱਜ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਅਜੀਤ ਡੈਸਕ 30-08-2025
ਫ਼ਿਰੋਜ਼ਪੁਰ, 29 ਅਗਸਤ (ਗੁਰਿੰਦਰ ਸਿੰਘ)-ਸਤਲੁਜ ਦਰਿਆ ਵਿਚ ਆਏ ਹੜ੍ਹਾਂ ਕਾਰਨ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 30 ਅਗਸਤ ਨੂੰ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਪਹੁੰਚ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਉੱਪ ਪ੍ਰਧਾਨ ਅਤੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਇੰਚਾਰਜ ਰੋਹਿਤ ਕੁਮਾਰ ਮੋਂਟੂ ਵੋਹਰਾ ਨੇ ਦੱਸਿਆ ਕਿ ਆਪਣੀ ਫੇਰੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ | ਉਨ੍ਹਾਂ ਦੱਸਿਆ ਕਿ ਸ. ਬਾਦਲ ਬਾਅਦ ਦੁਪਹਿਰ 3.30 ਵਜੇ ਪਿੰਡ ਗੱਟੀ ਰਾਜੋ ਕੇ ਅਤੇ ਪਿੰਡ ਦਰਵੇਸ਼ ਕੇ ਅਤੇ 4.30 ਵਜੇ ਪਿੰਡ ਮੁੱਠਿਆਂ ਵਾਲਾ ਵਿਖੇ ਪਹੁੰਚ ਕੇ ਹੜ੍ਹਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ | ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਪੱਪੂ ਕੋਤਵਾਲ, ਉਪਕਾਰ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਸ਼ਮਾਂ ਸੋਢੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਰੈਸਕਿਊ ਦੌਰਾਨ ਫ਼ੌਜ ਦੀ ਕਿਸ਼ਤੀ ਪਲਟੀ, ਮਹਿਲਾਵਾਂ ਸਮੇਤ 10 ਦੇ ਕਰੀਬ ਲੋਕ ਸਨ ਸਵਾਰ ਅਗਲੀ ਖ਼ਬਰ ਸਾਹਿਤਕਾਰ ਗੁਰਚਰਨ ਨੂਰਪੁਰ ਅੱਜ ਡੀ.ਡੀ.ਪੰਜਾਬੀ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।