17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਚੇਅਰਮੈਨ ਢਿੱਲੋਂ ਨੇ ਹੜ੍ਹ ਪ©ਭਾਵਿਤ ਲੋਕਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ

ਅਜੀਤ ਡੈਸਕ 31-08-2025
ਜ਼ੀਰਾ/ਮੱਲਾਂਵਾਲਾ 30 ਅਗਸਤ (ਹਰਜੀਤ ਸਿੰਘ ਗਿੱਲ, ਗੁਰਦੇਵ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ ਵਲੋਂ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਨਾਲ ਲੈ ਕੇ ਹੜ੍ਹ ਪ©ਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਵੱਖ-ਵੱਖ ਤਰੀਕਿਆਂ ਨਾਲ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਦੌਰਾਨ ਚੇਅਰਮੈਨ ਢਿੱਲੋਂ ਵਲੋਂ ਮੱਲਾਂਵਾਲਾ ਦੇ ਨੇੜਲੇ ਪਿੰਡਾਂ ਰਾਜੀ, ਸਭਰਾਵਾਂ ਅਤੇ ਰੋਡੇ ਵਾਲਾ ਵਿਖੇ ਪੀੜਤ ਲੋਕਾਂ ਨੂੰ ਖਾਣ-ਪੀਣ ਵਾਲੇ ਘਰਾਂ ਦੇ ਜ਼ਰੂਰੀ ਰਾਸ਼ਨ ਦਾ ਬੰਦ ਗੱਟਿਆਂ ਵਿਚ ਸਮਾਨ ਵੰਡਿਆ ਗਿਆ | ਇਸ ਸਮੇਂ ਗੱਲਬਾਤ ਕਰਦਿਆਂ ਚੇਅਰਮੈਨ ਇਕਬਾਲ ਸਿੰਘ ਢਿੱਲੋਂ ਨੇ ਕਿਹਾ ਕਿ ਕੁਦਰਤੀ ਕਰੋਪੀ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ ਹੁੰਦਾ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹਰ ਆਗੂਆਂ ਤੇ ਵਰਕਰਾਂ ਵਲੋਂ ਆਪੋ ਆਪਣਾ ਫ਼ਰਜ਼ ਸਮਝਦਿਆਂ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪਿੰਡ ਰੋਡੇ ਵਾਲਾ ਅਤੇ ਰਾਜੀ ਸਭਰਾਵਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਉਨ੍ਹਾਂ ਦਾ ਤੁਰੰਤ ਹੱਲ ਕਰਨ ਦੀ ਕੋਸ਼ਿਸ਼ ਹੋ ਰਹੀ ਹੈ | ਉਨ੍ਹਾਂ ਨੇ ਵਿਰੋਧੀ ਪਾਰਟੀਆਂ ਨੂੰ ਇਸ ਸੰਕਟ ਦੇ ਸਮੇਂ ਵਿਚ ਦੂਸ਼ਣਬਾਜ਼ੀਆਂ ਛੱਡ ਕੇ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ | ਇਸ ਮੌਕੇ ਸੂਬਾ ਸਕੱਤਰ ਯੂਥ ਵਿੰਗ ਪੰਜਾਬ ਦੇ ਰੌਕੀ ਕਥੂਰੀਆ ਜ਼ੀਰਾ, ਪ©ਧਾਨ ਰਮੇਸ਼ ਕੁਮਾਰ ਜ਼ੀਰਾ ਅਤੇ ਗੁਰਬਿੰਦਰ ਸਿੰਘ ਜ਼ੀਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨਾਂ 'ਤੇ ਕੁਦਰਤ ਦੀ ਕਰੋਪੀ ਜਾਰੀ-ਮੀਂਹ ਪੈਣ ਨਾਲ ਰਾਹਤ ਕੈਂਪ ਪ੍ਰਭਾਵਿਤ ਅਗਲੀ ਖ਼ਬਰ ਫ਼ਿਰੋਜ਼ਪੁਰ 'ਚ 3300 ਤੋਂ ਵੱਧ ਹੜ੍ਹ ਪੀੜਤਾਂ ਨੂੰ ਕੀਤਾ ਗਿਆ ਰੈਸਕਿਊ : ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।