16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਇਕ ਕਿੱਲੋ ਹੈਰੋਇਨ ਅਤੇ ਕਾਰ ਸਮੇਤ 2 ਦੋਸ਼ੀ ਕਾਬੂ

ਅਜੀਤ ਡੈਸਕ 31-08-2025
ਮਮਦੋਟ, 30 ਅਗਸਤ (ਸੁਖਦੇਵ ਸਿੰਘ ਸੰਗਮ)-ਥਾਣਾ ਲੱਖੋਂ ਕਿ ਬਹਿਰਾਮ ਦੀ ਪੁਲਿਸ ਵਲੋਂ ਇਕ ਕਿਲੋਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਖ਼ਾਸ ਸੂਚਨਾਕਾਰ ਨੇ ਦੱਸਿਆ ਕਿ ਦੋ ਵਿਅਕਤੀ ਜਸਵਿੰਦਰ ਸਿੰਘ ਉਰਫ ਗੋਲਡੀ ਅਤੇ ਸੰਦੀਪ ਸਿੰਘ ਹੈਰੋਇਨ ਵੇਚਣ ਦੇ ਆਦੀ ਹਨ ਜੋ ਹੈਰੋਇਨ ਵੇਚਣ ਲਈ ਵਰਨਾਂ ਕਾਰ ਨੰਬਰ -ਪੀ ਬੀ -30 ਏ ਏ 7516 'ਤੇ ਸਵਾਰ ਹੋ ਕੇ ਕਸਬਾ ਮਮਦੋਟ ਵੱਲ ਨੂੰ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜਾਣਕਾਰੀ ਉਪਰੰਤ ਪੁਲਿਸ ਵਲੋਂ ਤੁਰੰਤ ਛਾਪੇਮਾਰੀ ਕਰਕੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਜਿੰਨ੍ਹਾ ਕੋਲੋਂ ਇਕ ਕਿਲੋਗ੍ਰਾਮ ਹੈਰੋਇਨ ਅਤੇ ਕਾਰ ਬਰਾਮਦ ਕਰ ਲਈ ਗਈ ਹੈ | ਪੁਲਿਸ ਵਲੋਂ ਜਸਵਿੰਦਰ ਸਿੰਘ ਉਰਫ ਗੋਲਡੀ ਪੁੱਤਰ ਪ੍ਰੀਤਮ ਸਿੰਘ ਹਾਲ ਆਬਾਦ ਰਾਧਾ ਸੁਆਮੀ ਕਾਲੋਨੀ ਜਲਾਲਾਬਾਦ ਅਤੇ ਸੰਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਅਹਿਮਦ ਢੰਡੀ ਖ਼ਿਲਾਫ਼ ਐਨ.ਡੀ.ਪੀ ਐੱਸ.ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰ
ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਹੜ੍ਹ ਕਾਰਨ ਜ਼ਿਲ੍ਹੇ ਦੇ ਪ੍ਰਭਾਵਿਤ ਹੋਏ ਲੋਕਾਂ ਨੂੰ ਨਿਰਵਿਘਨ ਪਹੁੰਚਾਈ ਜਾ ਰਹੀ ਰਾਹਤ ਸਮੱਗਰੀ- ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।