16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਲਈ ਯਤਨਸ਼ੀਲ-ਰੌਸ਼ਨ ਲਾਲ ਮਨਚੰਦਾ ਐਮ. ਸੀ.

ਅਜੀਤ ਡੈਸਕ 31-08-2025
ਮੁੱਦਕੀ, 30 ਅਗਸਤ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਵਲੋਂ ਸੂਬੇ ਵਿਚ ਹੜ੍ਹ ਰਾਹਤ ਕਾਰਜਾਂ ਲਈ ਇਕ ਮਹੀਨੇ ਦੀ ਤਨਖ਼ਾਹ ਦਾਨ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਕਦਮ ਹੈ | ਇਹ ਪ੍ਰਗਟਾਵਾ ਕਸਬਾ ਮੁੱਦਕੀ ਦੇ ਉੱਘੇ ਕਾਰੋਬਾਰੀ ਰੌਸ਼ਨ ਲਾਲ ਮਨਚੰਦਾ ਐਮ. ਸੀ. ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਲਈ ਯਤਨਸ਼ੀਲ ਹਨ, ਜਿਨ੍ਹਾਂ ਨੇ ਸਰਕਾਰੀ ਹੈਲੀਕਾਪਟਰ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ 'ਚ ਲਗਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਪਹਿਲਾ ਮਕਸਦ ਹੜ੍ਹ ਪੀੜਤਾਂ ਤੱਕ ਮਦਦ ਪਹੁੰਚਾਉਣਾ ਹੈ | ਰੌਸ਼ਨ ਲਾਲ ਮਨਚੰਦਾ ਨੇ ਕਿਹਾ ਕਿ ਹੜ੍ਹ ਦੀ ਮਾਰ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਜਲਦ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਵੇਗੀ |
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਸ਼੍ਰੋਮਣੀ ਕਮੇਟੀ ਵਲੋਂ ਲੰਗਰ ਦੀ ਸੇਵਾ ਨਿਰੰਤਰ ਜਾਰੀ ਅਗਲੀ ਖ਼ਬਰ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।