16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ

ਅਜੀਤ ਡੈਸਕ 31-08-2025
ਫ਼ਿਰੋਜ਼ਪੁਰ, 30 ਅਗਸਤ (ਸੁਖਵਿੰਦਰ ਸਿੰਘ)-ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ 1 ਸਤੰਬਰ (17 ਭਾਦਰੋਂ) ਨੂੰ ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿਖੇ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਬਾਬਾ ਬੇਅੰਤ ਸਿੰਘ ਨੇ ਦੱਸਿਆ ਹੈ ਕਿ ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 1 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 10 ਵਜੇ ਪਾਏ ਜਾਣਗੇ | ਇਸ ਤੋਂ ਉਪਰੰਤ ਢਾਡੀ, ਵਾਰਾਂ ਤੇ ਕੀਰਤਨ ਦਰਬਾਰ ਸਜਾਉਣਗੇ | 1 ਵਜੇ ਤੋਂ 2 ਵਜੇ ਤੱਕ ਭਾਈ ਗੁਲਾਬ ਸਿੰਘ ਜੀ ਚਮਕੌਰ ਸਾਹਿਬ ਵਾਲੇ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਬਾਬਾ ਬੇਅੰਤ ਸਿੰਘ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਹੰੁਮ ਹੁਮਾ ਕੇ ਪਹੁੰਚੋ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰੋ |
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਕੀਤਾ ਦੌਰਾ ਅਗਲੀ ਖ਼ਬਰ ਸੰਗਰੂਰ 'ਚ ਤੜਕਸਾਰ ਚੱਲੀਆਂ ਗੋਲੀਆਂ, 2 ਨੌਜਵਾਨ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।