16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਆਸ਼ਾ ਵਰਕਰ ਫੈਸੀਲਿਟੇਟੇਰਜ਼ ਵਲੋਂ ਰੋਸ ਧਰਨਾ ਜਾਰੀ

ਅਜੀਤ ਡੈਸਕ 31-08-2025
ਖੋਸਾ ਦਲ ਸਿੰਘ, 30 ਅਗਸਤ (ਮਨਪ੍ਰੀਤ ਸਿੰਘ ਸੰਧੂ)-ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਦੇ ਕਨਵੀਨਰਾਂ ਦੀ ਅਗਵਾਈ ਹੇਠ ਰੋਸ ਧਰਨਾ ਪੰਜਵੇਂ ਦਿਨ ਵੀ ਜਾਰੀ ਰਿਹਾ | ਧਰਨੇ ਨੂੰ ਸੰਬੋਧਨ ਕਰਦਿਆਂ ਕਨਵੀਨਰ ਅਮਰਜੀਤ ਕੌਰ, ਰਣ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਵਰਕਰਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ 31 ਅਗਸਤ ਤੋਂ ਪਹਿਲਾਂ ਮੀਟਿੰਗ ਬੁਲਾ ਕੇ ਹੱਲ ਨਾ ਕੀਤਾ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਸੰਗਰੂਰ 'ਚ 31 ਅਗਸਤ ਨੂੰ ਰੋਸ ਰੈਲੀ ਕੀਤੀ ਜਾਵੇਗੀ, ਜੇਕਰ ਫਿਰ ਵੀ ਹੱਲ ਨਾ ਹੋਇਆ ਤਾਂ ਪੱਕੇ ਮੋਰਚੇ ਦਾ ਐਲਾਨ ਕੀਤਾ ਜਾ ਸਕਦਾ ਹੈ | ਇਸ ਦੌਰਾਨ ਨਿਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ | ਇਸ ਮੌਕੇ ਪੰਜਾਬ ਪ੍ਰਧਾਨ ਸੰਤੋਸ਼ ਕੁਮਾਰੀ ਫ਼ਿਰੋਜ਼ਪੁਰ, ਰਜਵੰਤ ਕੌਰ, ਪਰਮਜੀਤ ਕੌਰ, ਭੋਲਾ ਕੌਰ, ਸੁਰਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਹੜ੍ਹ ਪੀੜਤਾਂ ਦੀ ਮਦਦ ਲਈ ਜੁਟੇ ਅਗਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।