16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ

ਅਜੀਤ ਡੈਸਕ 31-08-2025
ਫ਼ਿਰੋਜ਼ਪੁਰ, 30 ਅਗਸਤ (ਸੁਖਵਿੰਦਰ ਸਿੰਘ)-ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ 1 ਸਤੰਬਰ (17 ਭਾਦਰੋਂ) ਨੂੰ ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿਖੇ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਬਾਬਾ ਬੇਅੰਤ ਸਿੰਘ ਨੇ ਦੱਸਿਆ ਹੈ ਕਿ ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 1 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 10 ਵਜੇ ਪਾਏ ਜਾਣਗੇ | ਇਸ ਤੋਂ ਉਪਰੰਤ ਢਾਡੀ, ਵਾਰਾਂ ਤੇ ਕੀਰਤਨ ਦਰਬਾਰ ਸਜਾਉਣਗੇ | 1 ਵਜੇ ਤੋਂ 2 ਵਜੇ ਤੱਕ ਭਾਈ ਗੁਲਾਬ ਸਿੰਘ ਜੀ ਚਮਕੌਰ ਸਾਹਿਬ ਵਾਲੇ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਬਾਬਾ ਬੇਅੰਤ ਸਿੰਘ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਹੰੁਮ ਹੁਮਾ ਕੇ ਪਹੁੰਚੋ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰੋ |
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਕੀਤਾ ਦੌਰਾ ਅਗਲੀ ਖ਼ਬਰ ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਹੜ੍ਹ ਪੀੜਤਾਂ ਦੀ ਮਦਦ ਲਈ ਜੁਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।