16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ 'ਚ ਸੱਤ ਰੋਜ਼ਾ ਵਰਕਸ਼ਾਪ ਸ਼ੁਰੂ

ਅਜੀਤ ਡੈਸਕ 31-08-2025
ਤਲਵੰਡੀ ਭਾਈ, 30 ਅਗਸਤ (ਰਵਿੰਦਰ ਸਿੰਘ ਬਜਾਜ)-ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਕਾਲਜ ਪਿ੍ੰਸੀਪਲ ਪੋ੍ਰਫੈਸਰ ਰਾਜਵਿੰਦਰ ਕੌਰ ਦੀ ਅਗਵਾਈ 'ਚ ਫਾਈਨਲ ਕਲਾਸਾਂ ਦੀਆਂ ਲੜਕੀਆਂ ਲਈ ਪਲੇਸਮੈਂਟ ਸੈੱਲ ਵਲੋਂ 5 ਸਤੰਬਰ ਤੱਕ 7 ਰੋਜ਼ਾ ਵਰਕਸ਼ਾਪ ਲਗਾਈ ਜਾ ਰਹੀ ਹੈ, ਜਿਸ 'ਚ ਨੰਦੀ ਫਾਊਾਡੇਸ਼ਨ ਵਲੋਂ ਮੈਡਮ ਰੁਬੀਨਾ ਡੇਨੀਅਲ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ | ਵਰਕਸ਼ਾਪ 'ਚ ਆਰਟਸ, ਕਾਮਰਸ ਤੇ ਸਾਇੰਸ ਦੇ ਫਾਈਨਲ ਈਅਰ ਦੇ ਵਿਦਿਆਰਥੀਆਂ ਭਾਗ ਲੈ ਰਹੇ ਹਨ | ਵਰਕਸ਼ਾਪ 'ਚ ਵਿਦਿਆਰਥੀਆਂ ਨੂੰ ਇੰਟਰਵਿਊ ਲਈ ਤਿਆਰ ਕੀਤਾ ਜਾਵੇਗਾ ਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨਾਲ ਸੰਬੰਧਿਤ ਪ੍ਰਸ਼ਨਾਂ ਦਾ ਹੱਲ ਕੀਤਾ ਜਾਵੇਗਾ | ਪਲੇਸਮੈਂਟ ਸੈੱਲ ਦੇ ਨੋਡਲ ਅਫ਼ਸਰ ਪੋ੍ਰਫੈਸਰ ਰੋਹਨੀ ਨੇ ਸਕੱਤਰ ਵਿੱਦਿਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲੇਗਾ | ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਤੇ ਮਾਸਟਰ ਨਇਬ ਸਿੰਘ ਨੇ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾਂਦੇ ਅਜਿਹੇ ਕਾਰਜਾਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਜ਼ੀਰਾ ਦਾ ਨੌਜਵਾਨ ਕੈਨੇਡਾ ਪੁਲਿਸ 'ਚ ਹੋਇਆ ਭਰਤੀ ਅਗਲੀ ਖ਼ਬਰ ਹਲਕਾ ਵਿਧਾਇਕ ਰਜਨੀਸ਼ ਦਹੀਯਾ ਵਲੋਂ ਮਮਦੋਟ ਨੇੜਲੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।