16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜ਼ੀਰਾ ਦਾ ਨੌਜਵਾਨ ਕੈਨੇਡਾ ਪੁਲਿਸ 'ਚ ਹੋਇਆ ਭਰਤੀ

ਅਜੀਤ ਡੈਸਕ 31-08-2025
ਜ਼ੀਰਾ, 30 ਅਗਸਤ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਦੇ ਇਕ ਨੌਜਵਾਨ ਨੇ ਕੈਨੇਡਾ ਪੁਲਿਸ ਵਿਚ ਭਰਤੀ ਹੋ ਕੇ ਜਿਥੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ, ਉਥੇ ਜ਼ੀਰਾ ਇਲਾਕੇ ਦਾ ਵੀ ਮਾਣ ਵਧਾਇਆ ਹੈ | ਜਾਣਕਾਰੀ ਅਨੁਸਾਰ ਜ਼ੀਰਾ ਦੇ ਸਮਾਜ ਸੇਵੀ ਸੁਰਜੀਤ ਸਿੰਘ ਬੇਦੀ ਦਾ ਬੇਟਾ ਗੁਰਪ੍ਰੀਤ ਸਿੰਘ ਬੇਦੀ ਜੋ ਕਿ 2019 'ਚ ਕੈਨੇਡਾ 'ਚ ਪੜ੍ਹਾਈ ਕਰਨ ਗਿਆ ਸੀ ਤੇ ਪੜ੍ਹਾਈ ਉਪਰੰਤ ਵਰਕ ਪਰਮਿਟ ਲੈ ਕੇ ਆਪਣੀ ਪ੍ਰਾਈਵੇਟ ਜੋਬ ਸ਼ੁਰੂ ਕੀਤੀ | ਇਸੇ ਦੌਰਾਨ ਕੈਨੇਡਾ ਦਾ ਵਸਨੀਕ ਬਣ ਕੇ ਗੁਰਪ੍ਰੀਤ ਸਿੰਘ ਜੇਲ੍ਹ ਵਾਰਡਨ ਦੇ ਤੌਰ 'ਤੇ ਭਰਤੀ ਹੋ ਗਿਆ | ਆਪਣੀ ਕਾਬਲੀਅਤ ਦੇ ਚੱਲਦਿਆਂ ਇਸ ਤੋਂ ਬਾਅਦ ਉਹ ਕੈਨੇਡਾ ਦੀ ਪੁਲਿਸ 'ਚ ਭਰਤੀ ਹੋ ਗਿਆ ਅਤੇ ਇਕ ਲੰਮੀ ਟਰੇਨਿੰਗ ਤੋਂ ਬਾਅਦ ਬੀਤੇ ਕੱਲ੍ਹ ਕੈਨੇਡਾ ਪੁਲਿਸ ਵਿਚ ਆਪਣੀ ਡਿਊਟੀ ਸ਼ੁਰੂ ਕਰ ਦਿੱਤੀ | ਇਸ ਤੋਂ ਪਹਿਲਾਂ ਉਸ ਨੂੰ ਉੱਚ ਅਧਿਕਾਰੀਆਂ ਵਲੋਂ ਟ੍ਰੇਨਿੰਗ ਦੌਰਾਨ ਵਧੀਆ ਕਾਰਗੁਜ਼ਾਰੀ ਬਦਲੇ ਸਨਮਾਨਿਤ ਕੀਤਾ | ਇਸ ਮਾਣਮੱਤੀ ਪ੍ਰਾਪਤੀ 'ਤੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ 'ਚ ਹਲਕਾ ਵਿਧਾਇਕ ਨਰੇਸ਼ ਕਟਾਰੀਆ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਜ਼ੀਰਾ, ਡਾ. ਰਸ਼ਪਾਲ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਮਾਸਟਰ ਗੁਰਪ੍ਰੀਤ ਸਿੰਘ ਜੱਜ, ਸਮਾਜ ਸੇਵੀ ਸੋਨੂੰ ਗੁਜਰਾਲ, ਗੁਰਭਗਤ ਸਿੰਘ ਨੰਬਰਦਾਰ, ਸਰਬਜੀਤ ਕੌਰ ਪ੍ਰਧਾਨ ਨਗਰ ਕੌਂਸਲ ਜ਼ੀਰਾ, ਮਨਪ੍ਰੀਤ ਸਿੰਘ ਟਿੱਕਾ, ਸਮਾਜ ਸੇਵੀ ਗੁਰਬਖਸ਼ ਸਿੰਘ ਵਿੱਜ, ਲੈਕਚਰਾਰ ਨਰਿੰਦਰ ਸਿੰਘ, ਅਰੋੜਾ ਮਹਾਂ ਸਭਾ ਦੇ ਕੌਮੀ ਪ੍ਰਧਾਨ ਚਰਨਜੀਤ ਸਿੰਘ ਸਿੱਕੀ, ਹੈਲਪਿੰਗ ਹੈਂਡ ਸੁਸਾਇਟੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਬਬਲੂ, ਭਾਰਤ ਵਿਕਾਸ ਪ੍ਰੀਸ਼ਦ ਦੇ ਪੰਜਾਬ ਸਰਪ੍ਰਸਤ ਸਤਿੰਦਰ ਸਚਦੇਵਾ, ਸਮਾਜ ਸੇਵੀ ਸੁਖਦੇਵ ਬਿੱਟੂ ਵਿੱਜ, ਚਰਨਪ੍ਰੀਤ ਸਿੰਘ ਸੋਨੂੰ, ਹਰਪਾਲ ਸਿੰਘ ਦਰਗਨ, ਅਮਰੀਕ ਸਿੰਘ ਆਹੂਜਾ, ਸੀਨੀਅਰ ਸਿਟੀਜਨ ਕੌਂਸਲ ਦੇ ਪ੍ਰਧਾਨ ਅਸ਼ੋਕ ਕੁਮਾਰ ਪਲਤਾ, ਡਾ. ਗੁਰਜੀਤ ਸਿੰਘ ਸੰਧੂ, ਡਾ. ਕੇ. ਕੇ. ਅਮਨਦੀਪ ਹਸਪਤਾਲ ਅੰਮਿ੍ਤਸਰ, ਜਰਨੈਲ ਸਿੰਘ ਭੁੱਲਰ ਪ੍ਰਧਾਨ ਪ੍ਰਕਿਰਤੀ ਕਲੱਬ, ਸੁਖਮਣੀ ਸੇਵਾ ਸੁਸਾਇਟੀ ਦੇ ਪ੍ਰਧਾਨ ਬਾਬਾ ਬਲਦੇਵ ਸਿੰਘ, ਸ੍ਰੀ ਹਜ਼ੂਰ ਸਾਹਿਬ ਯਾਤਰਾ ਕਮੇਟੀ ਦੇ ਪ੍ਰਧਾਨ ਬਾਬਾ ਅਜੀਤ ਸਿੰਘ ਮਗਲਾਨੀ, ਸੁਰਿੰਦਰ ਸਿੰਘ ਬੇਦੀ, ਸ਼ਿੰਦਰਪਾਲ ਸਿੰਘ ਬੇਦੀ, ਜਨਰਲ ਸਕੱਤਰ ਕੁਲਦੀਪ ਸਿੰਘ ਮਾਣਕ ਆਦਿ ਨੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ ਹੈ |
ਪਿਛਲੀ ਖ਼ਬਰ ਝਪਟਮਾਰਾਂ ਨੇ ਦੋ ਔਰਤਾਂ ਦੇ ਗਲੇ 'ਚੋਂ ਸੋਨੇ ਦਾ ਲਾਕਟ ਤੇ ਮੰਗਲ ਸੂਤਰ ਝਪਟੇ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ 'ਚ ਸੱਤ ਰੋਜ਼ਾ ਵਰਕਸ਼ਾਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।