ਅਬੋਹਰ, 30 ਅਗਸਤ (ਸੁਖਜੀਤ ਸਿੰਘ ਬਰਾੜ)-ਗੁਆਂਢੀ ਸੂਬੇ ਰਾਜਸਥਾਨ ਦੇ ਨੇੜਲੇ ਸ਼ਹਿਰ ਸ੍ਰੀ ਗੰਗਾਨਗਰ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਗੁਰੂ ਦੀ ਬਾਣੀ ਦਾ ਕੀਰਤਨ ਪੇਸ਼ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਸਮਾਪਤੀ 'ਤੇ ਗੁਰੂ ਦਾ ਅਤੁੱਟ ਲੰਗਰ ਵੀ ਲਗਾਇਆ ਗਿਆ | ਇਸ ਦੌਰਾਨ ਕਮੇਟੀ ਦੇ ਮੁੱਖ ਸੇਵਾਦਾਰ ਤੇਜਿੰਦਰਪਾਲ ਸਿੰਘ ਟਿੰਮਾ ਨੇ ਸਮਾਗਮ ਵਿਚ ਸ਼ਿਰਕਤ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਸਾਡੇ ਗੁਰੂ ਹਨ | ਸਾਰੇ ਹੀ ਧਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦੇ ਹਨ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਅੰਮਿ੍ਤ ਛੱਕ ਗੁਰੂ ਨਾਲ ਜੁੜਨ |