16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸਿਮਰਨਜੀਤ ਸਿੰਘ ਮਾਨ ਵਲੋਂ ਸਾਥੀਆਂ ਸਮੇਤ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ

ਅਜੀਤ ਡੈਸਕ 31-08-2025
ਮਮਦੋਟ, 30 ਅਗਸਤ (ਰਾਜਿੰਦਰ ਸਿੰਘ ਹਾਂਡਾ)-ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਅਤੇ ਇਹਨਾਂ ਦੋਵਾਂ ਸਰਕਾਰਾਂ ਵਲੋਂ ਵਰਤੀ ਗਈ ਅਣਗਹਿਲੀ ਦੀ ਬਦੌਲਤ ਹੀ ਸਰਹੱਦੀ ਅਤੇ ਦਰਿਆਈ ਖੇਤਰ ਵਿਚ ਤਰਸਯੋਗ ਹਾਲਤ ਬਣ ਗਏ ਹਨ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਗਜਨੀ ਵਾਲਾ ਦਾ ਦੌਰਾ ਕਰਨ ਸਮੇਂ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਕੀਤਾ | ਇਸ ਮੌਕੇ ਉਨ੍ਹਾਂ ਸੁਝਾਅ ਦਿੱਤਾ ਕਿ ਪੰਜਾਬ ਸਰਕਾਰ ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਤੁਰੰਤ ਕੈਬਨਿਟ ਮੀਟਿੰਗ ਬੁਲਾਕੇ ਪਾਣੀ ਨਾਲ ਤਬਾਹ ਹੋਈਆਂ ਫਸਲਾਂ, ਘਰ ਅਤੇ ਪਸ਼ੂਆਂ ਆਦਿ ਦੇ ਹੋਏ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦੀ ਪਹਿਲ ਕਰੇ ਅਤੇ ਕੇਂਦਰ ਸਰਕਾਰ 'ਤੇ ਦਬਾਅ ਬਣਾਕੇ ਪੀੜਤ ਪਰਿਵਾਰਾਂ ਨੂੰ ਫ਼ੌਰੀ ਰਾਹਤ ਦੇਵੇ | ਸਰਦਾਰ ਮਾਨ ਨੇ ਕਿਹਾ ਕਿ ਮਾਲ ਮਹਿਕਮੇ ਦੀ ਕਿਤਾਬ ਵਿਚ ਦਰਜ ਹੈ ਕਿ ਬਰਸਾਤਾਂ ਤੋਂ ਪਹਿਲਾਂ ਹਰ ਜ਼ਿਲੇ੍ਹ ਦਾ ਡਿਪਟੀ ਕਮਿਸ਼ਨ ਆਪਣੇ ਅਧੀਨ ਆਉਦੇਂ ਨਹਿਰਾਂ, ਸੂਏ, ਕਸੀਆਂ, ਡਰੇਨਾਂ, ਪਾਣੀ ਦੇ ਨਿਕਾਸ ਵਾਲੇ ਰਸਤਿਆਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰਵਾਏਗਾ ਤੇ ਇਹ ਹੋਣਾ ਜ਼ਰੂਰੀ ਹੈ, ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਨਹਿਰਾ, ਨਾਲੀਆਂ ਦਰਿਆਵਾਂ ਦੀਆਂ ਪਟੜੀਆਂ ਦੀ ਮੁਰੰਮਤ ਅਤੇ ਬੰਨ੍ਹਾਂ ਨੂੰ ਮਜ਼ਬੂਤ ਵੀ ਕਰਾਉਣਾ ਹੰੁਦਾ ਹੈ ਪਰ ਇਹ ਜ਼ਿੰਮੇਵਾਰੀ ਸਰਕਾਰ ਨੇ ਨਹੀਂ ਨਿਭਾਈ ਜਿਸਦਾ ਭਾਰੀ ਨੁਕਸਾਨ ਕਿਸਾਨਾਂ ਤੇ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਜਦਕਿ ਅਸੀਂ ਚਿੱਠੀਆਂ ਲਿਖਕੇ ਅਤੇ ਸੋਸ਼ਲ ਮੀਡੀਆ ਰਾਹੀਂ ਸਰਕਾਰ ਨੂੰ ਸੁਚੇਤ ਵੀ ਕੀਤਾ ਸੀ ਪਰ ਹੁਣ ਸਮਾਂ ਲੰਘੇ ਤੋਂ ਸਰਕਾਰ ਹੱਥ ਪੈਰ ਮਾਰ ਰਹੀ ਹੈ | ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਗੁਰਜੰਟ ਸਿੰਘ ਕੱਟੂ, ਜਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ, ਕੌਮੀ ਯੂਥ ਪ੍ਰਧਾਨ ਤੇਜਿੰਦਰ ਸਿੰਘ ਦਿਉਲ, ਪੀ.ਏ.ਸੀ ਮੈਂਬਰ ਜਤਿੰਦਰ ਸਿੰਘ ਥਿੰਦ, ਸੂਰਤ ਸਿੰਘ ਮਮਦੋਟ, ਗੁਰਵਿੰਦਰ ਸਿੰਘ ਮਹਾਲਮ, ਜੋਗਿੰਦਰ ਸਿੰਘ ਮੱਲੇਵਾਲਾ, ਸੁਖਦੇਵ ਸਿੰਘ ਵੇਹੜੀ, ਜਸਵੰਤ ਸਿੰਘ, ਇਕਬਾਲ ਸਿੰਘ ਮਾਦੀਕੇ, ਇਕਬਾਲ ਸਿੰਘ ਗੁਰੂਹਰਸਹਾਏ, ਦਵਿੰਦਰ ਸਿੰਘ, ਚਮਕੌਰ ਸਿੰਘ ਮਨਸੂਰਵਾਲ, ਮੇਹਰ ਸਿੰਘ, ਬਲਵਿੰਦਰ ਸਿੰਘ ਬਿੱਲਾ, ਬੂਟਾ ਸਿੰਘ, ਗੁਰਪ੍ਰੀਤ ਸਿੰਘ, ਸਰਪੰਚ ਗੁਰਮੀਤ ਸਿੰਘ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਕਾਂਗਰਸ ਪ੍ਰਧਾਨ ਨੇ ਹਲਕਾ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਅਗਲੀ ਖ਼ਬਰ ਹੜ੍ਹ ਪੀੜਤ ਪਿੰਡ ਮੁੱਠਿਆਂਵਾਲਾ ਦੀ ਪ੍ਰਸ਼ਾਸਨ ਲਵੇ ਸਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।