16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬ ਕਾਂਗਰਸ ਪ੍ਰਧਾਨ ਨੇ ਹਲਕਾ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ

ਅਜੀਤ ਡੈਸਕ 31-08-2025
ਫ਼ਿਰੋਜ਼ਪੁਰ, 30 ਅਗਸਤ (ਸੁਖਵਿੰਦਰ ਸਿੰਘ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਂਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ, ਸੀਨੀਅਰ ਆਗੂ ਗੁਰਭੇਜ ਸਿੰਘ ਟਿੱਬੀ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਗੁਰਦੀਪ ਸਿੰਘ ਢਿੱਲੋਂ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਹਲਕਾ ਗੁਰੂਹਰਸਹਾਏ, ਪ੍ਰਧਾਨ ਨਗਰ ਕੌਂਸਲ ਰਿੰਕੂ ਗਰੋਵਰ, ਸੁਖਵਿੰਦਰ ਸਿੰਘ ਅਟਾਰੀ ਨੇ ਫ਼ਿਰੋਜ਼ਪੁਰ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਪੀੜਿਤ ਲੋਕਾਂ ਦੀਆਂ ਮੁਸ਼ਕਲਾਂ ਨੂੰ ਬਹੁਤ ਹੀ ਗੰਭੀਰਤਾ ਦੇ ਨਾਲ ਸੁਣਿਆ | ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਅੰਮਿ੍ਤਸਰ, ਅਜਨਾਲਾ, ਸ੍ਰੀ ਮੁਕਤਸਰ ਸਾਹਿਬ, ਜ਼ੀਰਾ, ਸੁਲਤਾਨਪੁਰ ਲੋਧੀ, ਜਲਾਲਾਬਾਦ, ਫ਼ਾਜ਼ਿਲਕਾ, ਫ਼ਿਰੋਜ਼ਪੁਰ ਅਤੇ ਪੰਜਾਬ ਵਿਚ ਹੋਰ ਕਈ ਥਾਵਾਂ ਤੇ ਬਹੁਤ ਜ਼ਿਆਦਾ ਹਾਲਾਤ ਮਾੜੇ ਹੋਣ ਕਰਕੇ ਕਿਸਾਨਾਂ ਦਾ ਕਾਫ਼ੀ ਵੱਡਾ ਨੁਕਸਾਨ ਹੋਇਆ ਹੈ | ਘਰਾਂ ਵਿਚ ਪਾਣੀ ਵੜਨ ਦੇ ਕਾਰਨ ਘਰਾਂ ਚੋਂ ਪਸ਼ੂ ਕੱਢ ਕੇ ਉੱਚੀਆਂ ਥਾਵਾਂ 'ਤੇ ਬੰਨੇ ਹਨ | ਕੁਦਰਤੀ ਆਫ਼ਤ ਤਾਂ ਹੈ ਪੰਜਾਬ ਸਰਕਾਰ ਨੂੰ ਇਸ ਬਾਰੇ ਪਹਿਲਾਂ ਧਿਆਨ ਦੇਣਾ ਚਾਹੀਦਾ ਸੀ ਜੇਕਰ ਪਾਣੀ ਹੌਲੀ ਹੌਲੀ ਛੱਡਿਆ ਜਾਂਦਾ ਪਾਣੀ ਨੇ ਸ਼ਾਇਦ ਇਨ੍ਹੀਂ ਮਾਰ ਨਹੀਂ ਸੀ ਕਰਨੀ | ਭਾਖੜਾ ਡੈਮ ਤੋਂ ਪਾਣੀ ਸਿਸਟਮ ਨਾਲ ਛੱਡਿਆ ਜਾਂਦਾ ਤਾਂ ਫਿਰ ਪੰਜਾਬ ਨੂੰ ਹੌਲੀ ਹੌਲੀ ਚਲਾ ਜਾਂਦਾ ਫਿਰ ਪਾਣੀ ਸਤਲੁਜ ਵਿਚ ਪਾ ਕੇ ਪਾਕਿਸਤਾਨ ਨੂੰ ਭੇਜਿਆ ਜਾਂਦਾ ਤਾਂ ਇਸ ਦੇ ਨਾਲ ਨੁਕਸਾਨ ਘੱਟ ਹੋ ਸਕਦਾ ਸੀ | ਅੱਜ ਦੇ ਹਲਕਾ ਫ਼ਿਰੋਜ਼ਪੁਰ ਦੇ ਹਾਲਾਤ ਵੇਖੇ ਹਨ ਜਿੱਥੇ ਲੋਕ ਆਪੇ ਹੀ ਆਪਣੀ ਮਦਦ ਕਰ ਰਹੇ ਹਨ | ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੇ ਲਈ ਮੁਆਵਜ਼ੇ ਦੀ ਮੰਗ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕੋਲੋਂ ਕੀਤੀ ਜਾਵੇਗੀ | ਇਸ ਮੌਕੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਦੱਸਿਆ ਕਿ ਪਾਰਲੀਮੈਂਟ ਦੇ ਵਿਚ ਆਵਾਜ਼ ਉਠਾਈ ਜਾਵੇਗੀ ਕਿ ਹੜ੍ਹਾਂ ਦੇ ਨਾਲ ਹੋਏ ਨੁਕਸਾਨ ਦੇ ਨਾਲ ਪੀੜਤ ਲੋਕਾਂ ਦਾ ਜੋ ਵੀ ਨੁਕਸਾਨ ਹੋਇਆ ਹੈ ਉਸ ਦਾ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਵੇ | ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿੱਲੇ ਪਿੱਛੇ ਪੰਜਾਬ 50-50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇ ਤਾਂ ਜੋ ਇਹਨਾਂ ਦੇ ਹੋਏ ਨੁਕਸਾਨ ਦੀ ਭਰਮਾਈ ਹੋ ਸਕੇ | ਇਸ ਮੌਕੇ ਇਹਨਾਂ ਤੋਂ ਇਲਾਵਾ ਹੋਰ ਵੀ ਕਾਂਗਰਸ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਮੰਗਾਂ ਦੀ ਪੂਰਤੀ ਸੰਬੰਧੀ ਆਸ਼ਾ ਵਰਕਰਜ਼ ਫੈਸੀਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਦਾ ਪ੍ਰਦਰਸ਼ਨ ਜਾਰੀ ਅਗਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਵਲੋਂ ਸਾਥੀਆਂ ਸਮੇਤ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।