16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਭਰ 'ਚ ਹੜ੍ਹ ਪੀੜਤਾਂ ਲਈ ਫ਼ੌਰੀ ਮੁਆਵਜ਼ਾ ਜਾਰੀ ਕਰਨ ਦੀ ਮੰਗ

ਅਜੀਤ ਡੈਸਕ 31-08-2025
ਫ਼ਾਜ਼ਿਲਕਾ, 30 ਅਗਸਤ (ਅਮਰਜੀਤ ਸ਼ਰਮਾ) ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਭਰ ਵਿਚ ਜਨਤਕ ਵਫ਼ਦਾਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜ ਕੇ ਪੰਜਾਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਤੋਂ ਰਾਹਤ ਦੇਣ ਲਈ ਲੋਕਾਂ ਨੂੰ ਫ਼ੌਰੀ ਆਰਥਿਕ ਸਹਾਇਤਾ ਦੇਣ ਦੀ ਮੰਗ ਕੀਤੀ ਹੈ | ਸਥਾਨਕ ਡਿਪਟੀ ਕਮਿਸ਼ਨਰਾਂ ਰਾਹੀਂ ਭੇਜੇ ਮੰਗ ਪੱਤਰ ਵਿਚ ਫ਼ਸਲਾਂ, ਪਸ਼ੂਆਂ ਅਤੇ ਮਕਾਨਾਂ ਦੇ ਨੁਕਸਾਨ ਸਬੰਧੀ 'ਜਿੰਨਾ ਨੁਕਸਾਨ ਉੱਨੀ ਭਰਪਾਈ' ਦੇ ਤੱਤ ਵਾਲੀ ਬਦਲਵੀਂ ਮੁਆਵਜ਼ਾ ਨੀਤੀ ਲਿਆਉਣ ਦੀ ਮੰਗ ਕੀਤੀ ਹੈ | ਜਥੇਬੰਦੀ ਨੇ ਪੰਜਾਬ ਸਰਕਾਰ ਨੂੰ ਹੜ੍ਹ ਪੀੜਤਾਂ ਨੂੰ ਸਹਾਇਤਾ ਦੇਣ ਦਾ ਕਾਰਜ ਜੰਗੀ ਪੱਧਰ ਤੇ ਕਰਨ ਦੀ ਮੰਗ ਵੀ ਕੀਤੀ ਹੈ | ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਅÏਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਰਾਜ਼ ਕੌਰ ਜ਼ਿਲ੍ਹਾ ਸਕੱਤਰ ਮਨਦੀਪ ਸਿੰਘ ਨੇ ਕਿਹਾ ਕਿਰਤੀ ਕਿਸਾਨ ਯੂਨੀਅਨ ਹੜ੍ਹ ਪ੍ਰਭਾਵਿਤ ਲੋਕਾਂ ਦੀਆ ਫ਼ੌਰੀ ਮੰਗਾਂ ਲਈ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਬਾਰਡਰ ਨਾਲ ਲੱਗਦੇ ਇਹ ਇਲਾਕੇ ਦੇ ਲੋਕਾਂ ਨੇ ਬਹੁਤ ਸੰਤਾਪ ਹੰਢਾਇਆ ਹੈ | ਪਿਛਲੇ ਹੀ ਦਿਨਾਂ ਵਿਚ ਜੰਗ ਵਰਗੇ ਮਾਹੌਲ ਦੌਰਾਨ ਵੀ ਇਨ੍ਹਾਂ ਲੋਕਾਂ ਨੂੰ ਆਪਣੇ ਪਿੰਡ ਸਮਾਨ-ਡੰਗਰਾ ਸਮੇਤ ਛੱਡਣੇ ਪਏ ਤੇ ਹੁਣ ਫਿਰ ਅਜਿਹੀ ਹੀ ਸਥਿਤੀ ਪੈਦਾ ਹੋ ਗਈ ਹੈ | ਪਰ ਸਰਕਾਰ ਨੇ ਨਾ ਤਾਂ ਇਨ੍ਹਾਂ ਲਈ ਉਦੋਂ ਕੋਈ ਜੰਗ ਦੇ ਉਜਾੜੇ ਵੇਲੇ ਦਾ ਪ੍ਰਬੰਧ ਕੀਤਾ ਅਤੇ ਨਾ ਹੁਣ | ਹੜ੍ਹਾਂ ਕਾਰਨ ਹੁਣ ਵੀ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਹਰੇ ਚਾਰੇ ਦਾ ਨੁਕਸਾਨ ਹੋ ਰਿਹਾ ਹੈ, ਘਰਾਂ ਦਾ ਅਤੇ ਘਰਾਂ ਵਿਚਲੇ ਸਮਾਨ ਦਾ ਵੀ ਬਹੁਤ ਨੁਕਸਾਨ ਹੋ ਰਿਹਾ ਹੈ | ਪਰ ਪ੍ਰਸ਼ਾਸਨ ਦਾ ਕੋਈ ਧਿਆਨ ਨਹੀਂ, ਸਿਰਫ਼ ਗੋਂਗਲੂਆਂ ਤੋਂ ਮਿੱਟੀ ਝਾੜੀ ਜਾ ਰਹੀ ਹੈ | ਆਗੂਆਂ ਨੇ ਮੰਗ ਕੀਤੀ ਕਿ ਮੁਆਵਜ਼ਾ ਨੀਤੀ ਤਰਕਸੰਗਤ ਕਰਕੇ ਬਿਨਾਂ ਕਿਸੇ ਪੱਖਪਾਤ ਤੋਂ ਜਿਨ੍ਹਾਂ ਕਿਸੇ ਦਾ ਨੁਕਸਾਨ ਹੋਇਆ ਤੁਰੰਤ ਮੁਆਵਜ਼ਾ ਜਾਰੀ ਕੀਤਾ ਜਾਵੇ | ਜੋ ਵਿਅਕਤੀ ਹੜ੍ਹਾਂ ਦੇ ਪਾਣੀ ਵਿਚ ਰੁੜ੍ਹ ਗਏ ਹਨ ਪ੍ਰਤੀ ਵਿਅਕਤੀ 20 ਲੱਖ ਮੁਆਵਜ਼ਾ ਅਤੇ ਮਜ਼ਦੂਰਾਂ ਪਰਿਵਾਰਾਂ ਨੂੰ 25 ਹਜ਼ਾਰ ਵਿਸ਼ੇਸ਼ ਤੌਰ ਤੇ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਵੇ | ਇਸ ਮੌਕੇ ਤੇ ਭਰਾਤਰੀ ਜਥੇਬੰਦੀਆਂ ਵਲੋਂ ਡੈਮੋਕ੍ਰੇਟਿਕ ਟੀਚਰ ਫ਼ਰੰਟ ਦੇ ਸੂਬਾ ਸਕੱਤਰ ਮਹਿੰਦਰ ਕੌੜਿਆਂ ਵਾਲੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪੰਜਾਬ ਸਟੂਡੈਂਟਸ ਯੂਨੀਅਨ ਸੂਬਾ ਸਕੱਤਰ ਧੀਰਜ ਫ਼ਾਜ਼ਿਲਕਾ, ਪ੍ਰਵੀਨ ਕੌਰ, ਅਦਿੱਤਿਆ ਫ਼ਾਜ਼ਿਲਕਾ, ਰਾਜਨ ਮੁਹਾਰ ਸੋਨਾ ਗੁਰਪ੍ਰੀਤ ਮੁਹਾਰ ਖੀਵਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਲਗ਼ੀਧਰ ਟਰੱਸਟ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜ ਨਿਰੰਤਰ ਜਾਰੀ ਅਗਲੀ ਖ਼ਬਰ ਲਾਲਾ ਜਗਤ ਨਾਰਾਇਣ ਕਾਲਜ ਵਲੋਂ ਫਾਰਮ ਭਰਨ ਲਈ ਲਗਾਇਆ ਹੈਲਪ ਡੈਸਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।