16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸਿਵਲ ਸਰਜਨ ਨੇ ਰਿਲੀਫ ਕੈਂਪ ਵਿਖੇ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ

ਅਜੀਤ ਡੈਸਕ 31-08-2025
ਮੱਲਾਂਵਾਲਾ, 30 ਅਗਸਤ (ਬਲਬੀਰ ਸਿੰਘ ਜੋਸਨ)-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਮੈਡੀਕਲ ਕੈਂਪ ਅਤੇ ਮੈਡੀਕਲ ਟੀਮਾਂ ਲਗਾਈਆਂ ਗਈਆਂ ਹਨ | ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫਿਰੋਜ਼ਪੁਰ ਨੇ ਪਿੰਡ ਫੱਤੇ ਵਾਲਾ ਵਿਖੇ ਸਥਾਪਿਤ ਕੀਤੇ ਰਿਲੀਫ ਕੈਂਪ ਵਿਖੇ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਲਗਾਏ ਗਏ ਮੈਡੀਕਲ ਕੈਂਪਾਂ ਵਿਚ ਮਰੀਜ਼ਾ ਨੂੰ 24 ਘੰਟੇ ਮੁਫ਼ਤ ਡਾਕਟਰੀ ਇਲਾਜ਼ ਅਤੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਹਾਇਤਾ ਲਈ ਐਂਬੂਲੈਂਸ ਵੀ ਤੈਨਾਤ ਕੀਤੀਆਂ ਗਈਆਂ ਹਨ | ਜ਼ਿਲ੍ਹੇ ਦੇ ਵਿਚ ਕਰੀਬ 60 ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਜੋ 24 ਘੰਟੇ ਲੋਕਾਂ ਨੂੰ ਮੈਡੀਕਲ ਸੇਵਾਵਾਂ ਦੇ ਰਹੀਆਂ ਹਨ | ਮੈਡੀਕਲ ਕੈਂਪਾਂ ਵਿਚ ਹੁਣ ਤੱਕ 4200 ਦੇ ਕਰੀਬ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਵਾਈਆਂ/ ਮੈਡੀਕਲ ਸਹੂਲਤਾਂ ਦਿੱਤੀਆਂ ਗਈਆਂ ਹਨ | ਇਸ ਮੌਕੇ ਉਨ੍ਹਾਂ ਹੋਰ ਪਿੰਡਾਂ ਦਾ ਦੌਰਾ ਵੀ ਕੀਤਾ ਅਤੇ ਪਿੰਡਾਂ ਦੇ ਸਰਪੰਚਾਂ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ |
ਪਿਛਲੀ ਖ਼ਬਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੇ ਨਿਰਦੇਸ਼ਾਂ ਅਧੀਨ ਰਾਮ ਬਾਗ਼ ਬਿਰਧ ਆਸ਼ਰਮ ਵਿਚ ਲਗਾਇਆ ਕੈਂਪ ਅਗਲੀ ਖ਼ਬਰ ਕਲਗ਼ੀਧਰ ਟਰੱਸਟ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜ ਨਿਰੰਤਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।