ਫ਼ਿਰੋਜ਼ਪੁਰ, 30 ਅਗਸਤ (ਰਾਕੇਸ਼ ਚਾਵਲਾ)-ਮਾਨਯੋਗ ਸੁਮੀਤ ਮਲਹੋਤਰਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜਪੁਰ ਦੀ ਅਗਵਾਈ ਹੇਠ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ ਨਗਰ (ਮੋਹਾਲੀ) ਵਲੋਂ ਜਾਰੀ ਸੀਨੀਅਰ ਸਿਟੀਜ਼ਨ ਮੁਹਿੰਮ ਦੇ ਤਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜਪੁਰ ਮੈਡਮ ਅਨੁਰਾਧਾ ਵਲੋਂ ਰਾਮ ਬਾਗ਼ ਬਿਰਧ ਆਸ਼ਰਮ ਫ਼ਿਰੋਜਪੁਰ ਵਿਚ ਕਾਮਨ ਸਰਵਿਸ ਸੈਂਟਰ ਫ਼ਿਰੋਜਪੁਰ ਦੇ ਸਹਿਯੋਗ ਨਾਲ ਕੈਂਪ ਲਗਾਇਆ ਗਿਆ¢ ਇਸ ਕੈਂਪ ਵਿਚ ਆਸ਼ਰਮ ਦੇ ਬਜ਼ੁਰਗਾਂ ਦੇ ਆਧਾਰ ਕਾਰਡ ਅੱਪਡੇਟ ਕੀਤੇ ਗਏ ਤੇ ਆਯੁਸ਼ਮਾਨ ਕਾਰਡ ਬਣਾਏ ਗਏ¢ ਕੇਂਦਰ ਸਰਕਾਰ ਵਲੋਂ ਜਾਰੀ ਸਕੀਮ ਤਹਿਤ ਜ਼ੀਰੋ ਬੈਂਲਸ ਬੈਂਕ ਖਾਤੇ ਵੀ ਖੋਲ੍ਹੇ ਗਏ¢ ਇਸ ਕੈਂਪ ਦÏਰਾਨ ਤਕਰੀਬਨ 20-25 ਬਜ਼ੁਰਗਾਂ ਨੇ ਲਾਭ ਲਿਆ¢ ਇਸ ਦੇ ਨਾਲ ਹੀ ਜੱਜ ਸਾਹਿਬ ਦੀ ਮÏਜੂਦਗੀ ਵਿਚ ਕਾਮਨ ਸਰਵਿਸ ਸੈਂਟਰ ਫ਼ਿਰੋਜਪੁਰ ਨੇ ਲਾਭਪਾਤਰੀਆਂ ਨੂੰ ਮਿਲਣ ਵਾਲੇ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ¢ ਜੱਜ ਸਾਹਿਬ ਨੇ ਬਜ਼ੁਰਗਾਂ ਨੂੰ ਹੋਰ ਆ ਰਹੀਆਂ ਮੁਸ਼ਕਲਾਂ ਅਤੇ ਲੋੜੀਂਦੀਆਂ ਵਸਤਾਂ ਬਾਰੇ ਜਾਣਕਾਰੀ ਲਈ¢ ਇਸ ਮÏਕੇ ਬਜ਼ੁਰਗਾਂ ਨੇ ਜੱਜ ਸਾਹਿਬ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੇ ਇਸ ਉੱਦਮ ਸਦਕਾ ਉਨ੍ਹਾਂ ਦਾ ਸਾਰਾ ਕੰਮ ਇਕੋ ਥਾਂ 'ਤੇ ਬੈਠ ਕੇ ਹੋ ਗਿਆ ਅਤੇ ਦਫ਼ਤਰਾਂ ਦੇ ਵਾਰ ਵਾਰ ਚੱਕਰ ਨਹੀਂ ਲਗਾਉਣੇ ਪਏ¢