ਗੁਰੂਹਰਸਹਾਏ, 30 ਅਗਸਤ (ਹਰਚਰਨ ਸਿੰਘ ਸੰਧੂ)-10ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਈ | ਜਿਸ 'ਚ ਫ਼ਿਰੋਜ਼ਪੁਰ ਗਤਕਾ ਐਸੋਸੀਏਸ਼ਨ ਦੇ ਬੱਚਿਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੱਚਿਆਂ ਨੇ 18 ਤਗਮੇ ਪ੍ਰਾਪਤ ਕੀਤੇ ਜਿਸ 'ਚ 4 ਸੋਨ ਤੇ 14 ਕਾਂਸੀ ਦੇ ਤਗਮੇ ਪ੍ਰਾਪਤ ਕੀਤੇ | ਸੋਨ ਤਗਮਾ ਹਾਸਿਲ ਕਰਨ ਵਾਲਿਆਂ 'ਚ ਪ੍ਰਭਲੀਨ ਕੌਰ, ਗੁਰਲੀਨ ਕੌਰ, ਪਰਨਮੀਤ ਕੌਰ, ਕੁਦਰਤਪ੍ਰੀਤ ਕੌਰ ਤੇ ਬਾਕੀ ਬੱਚਿਆਂ ਨੇ ਕਾਂਸੀ ਦੇ ਤਗਮੇ ਪ੍ਰਾਪਤ ਕੀਤੇ | ਇਨ੍ਹਾਂ ਬੱਚਿਆਂ ਨੂੰ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਚੇਅਰਮੈਨ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਮੈਂਬਰ ਸ਼ੋ੍ਰਮਣੀ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਜਥੇਦਾਰ ਮੋਠਾਂਵਾਲਾ ਵਲੋਂ ਸਾਰੇ ਬੱਚਿਆਂ ਨੂੰ ਮਾਲੀ ਮਦਦ ਕੀਤੀ ਗਈ | ਇਸ ਮੌਕੇ ਗਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਸੁਖਚੈਨ ਸਿੰਘ, ਗਤਕਾ ਕੋਚ ਨਿਸ਼ਾਨ ਸਿੰਘ, ਗਤਕਾ ਕੋਚ ਅਨੋਖ ਸਿੰਘ, ਮੀਤ ਪ੍ਰਧਾਨ ਗੁਰਸੇਵਕ ਸਿੰਘ ਮੌਜੂਦ ਸਨ |