16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹ ਪੀੜਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨੀ ਚਾਹੀਦੀ ਹੈ-ਸੁਖਦੇਵ ਮਣਕਿਆਂ ਵਾਲੀ

ਅਜੀਤ ਡੈਸਕ 31-08-2025
ਜ਼ੀਰਾ, 30 ਅਗਸਤ (ਹਰਜੀਤ ਸਿੰਘ ਗਿੱਲ)-ਜ਼ੀਰਾ ਹਲਕੇ ਦੇ ਮੱਖੂ ਤੇ ਮੱਲਾਂਵਾਲਾ ਦੇ ਵੱਖ-ਵੱਖ ਪਿੰਡਾਂ 'ਚ ਹੜ੍ਹ ਆਉਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਕਈ ਤਰ੍ਹਾਂ ਦੀ ਰਾਹਤ ਸਮੱਗਰੀ ਦੀ ਬੜੀ ਜ਼ਰੂਰਤ ਹੈ | ਇਨ੍ਹਾਂ ਹੀ ਮੁਸ਼ਕਲਾਂ ਨੂੰ ਸਮਝਦਿਆਂ ਸਰਪੰਚ ਸੁਖਦੇਵ ਸਿੰਘ ਮਣਕਿਆਂ ਵਾਲੀ ਪ੍ਰਧਾਨ ਸਹਿਕਾਰੀ ਸਭਾ ਮਣਕਿਆਂ ਵਾਲੀ ਵਲੋਂ ਹੜ੍ਹ ਪੀੜਤ ਲੋਕਾਂ ਦੇ ਪਸ਼ੂਆਂ ਲਈ ਇਕ ਟਰਾਲਾ ਤੂੜੀ ਦਾ ਤੇ 50 ਬੋਰੀਆਂ ਚੌਕਰ ਦੀਆਂ ਭੇਜੀਆਂ ਗਈਆਂ | ਇਹ ਰਾਹਤ ਸਮੱਗਰੀ ਭੇਜਣ ਸਮੇਂ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਹੜ੍ਹ ਆਉਣ ਕਾਰਨ ਇਹ ਪ੍ਰਭਾਵਿਤ ਲੋਕ ਗਹਿਰੇ ਸੰਕਟ 'ਚ ਹਨ | ਇਨ੍ਹਾਂ ਪੀੜਤ ਲੋਕਾਂ ਦਾ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਤੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਸ਼ੰਕਰ ਕਟਾਰੀਆ ਵਲੋਂ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਤੇ ਉਨ੍ਹਾਂ ਦੀ ਪ੍ਰੇਰਨਾ ਨਾਲ ਆਮ ਆਦਮੀ ਪਾਰਟੀ ਵਲੋਂ ਇਨ੍ਹਾਂ ਦੀ ਜੀਅ ਜਾਨ ਨਾਲ ਮਦਦ ਕੀਤੀ ਜਾ ਰਹੀ ਹੈ | ਇਸ ਮੌਕੇ ਨੰਬਰਦਾਰ ਬਲਜਿੰਦਰ ਸਿੰਘ ਗਿੱਲ, ਹਰਪ੍ਰੀਤ ਸਿੰਘ ਸੰਧੂ ਪੰਚਾਇਤ ਮੈਂਬਰ ਮਣਕਿਆਂ ਵਾਲੀ, ਸੀਨੀਅਰ ਆਗੂ ਮਨੀ ਸੰਧੂ ਅਤੇ ਰਜਵੰਤ ਸਿੰਘ ਪੰਚਾਇਤ ਮੈਂਬਰ ਮਣਕਿਆਂ ਵਾਲੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦੂਸ਼ਣਬਾਜ਼ੀ ਦੀ ਥਾਂ ਵਿਰੋਧੀਆਂ ਨੂੰ ਸਰਕਾਰ ਦਾ ਸਹਿਯੋਗ ਦੇਣ ਦੀ ਅਪੀਲ ਅਗਲੀ ਖ਼ਬਰ 10ਵੀਂ ਸੂਬਾ ਪੱਧਰੀ ਗਤਕਾ ਚੈਂਪੀਅਨਸ਼ਿਪ 'ਚ ਫ਼ਿਰੋਜ਼ਪੁਰ ਗਤਕਾ ਐਸੋਸੀਏਸ਼ਨ ਨੇ 18 ਤਗਮੇ ਕੀਤੇ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।