16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜੈਨ ਵਿੱਦਿਆ ਮੰਦਰ ਦੇ ਲੜਕਿਆਂ ਨੇ ਵਾਲੀਬਾਲ 'ਚ ਦੂਜਾ ਸਥਾਨ ਹਾਸਿਲ ਕੀਤਾ

ਅਜੀਤ ਡੈਸਕ 31-08-2025
ਜ਼ੀਰਾ, 30 ਅਗਸਤ (ਰਜਨੀਸ਼ ਕਥੂਰੀਆ)-ਮੇਹਰ ਸਿੰਘ ਵਾਲਾ ਵਿਖੇ ਕਰਵਾਏ ਜ਼ੋਨਲ ਮੁਕਾਬਲਿਆਂ 'ਚ ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਦੀ ਅੰਡਰ-19 ਲੜਕਿਆਂ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਸਕੂਲ ਦੇ ਮੈਨੇਜਰ ਹਰੀਸ਼ ਜੈਨ, ਕਾਰਜਕਾਰੀ ਮੈਨੇਜਰ ਮੈਡਮ ਅਰਚਨਾ ਜੈਨ, ਪਿ੍ੰਸੀਪਲ ਮੈਡਮ ਕਿਰਨ ਅਗਰਵਾਲ ਤੇ ਪਿ੍ੰਸੀਪਲ ਮੈਡਮ ਡਾ. ਸ਼ਾਲੂ ਸੂਦ ਨੇ ਸਕੂਲ ਪਹੁੰਚਣ 'ਤੇ ਟੀਮ ਨੂੰ ਵਧਾਈ ਦਿੰਦਿਆਂ ਟੀਮ ਨੂੰ ਟਰਾਫ਼ੀ ਭੇਟ ਕਰਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ | ਇਸ ਮੌਕੇ 'ਤੇ ਡੀ.ਪੀ.ਈ. ਪਿ੍ਤਪਾਲ ਸਿੰਧੂ ਤੇ ਲੱਭਾ ਸ਼ਰਮਾ ਨੇ ਵੀ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ |
ਪਿਛਲੀ ਖ਼ਬਰ ਸਮਾਜ ਸੇਵਾ ਸੁਸਾਇਟੀ ਵਲੋਂ ਵੱਖ-ਵੱਖ ਮਸਲਿਆਂ ਨੂੰ ਲੈ ਕੇ ਮੀਟਿੰਗ ਅਗਲੀ ਖ਼ਬਰ ਦੂਸ਼ਣਬਾਜ਼ੀ ਦੀ ਥਾਂ ਵਿਰੋਧੀਆਂ ਨੂੰ ਸਰਕਾਰ ਦਾ ਸਹਿਯੋਗ ਦੇਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।