16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸਮਾਜ ਸੇਵਾ ਸੁਸਾਇਟੀ ਵਲੋਂ ਵੱਖ-ਵੱਖ ਮਸਲਿਆਂ ਨੂੰ ਲੈ ਕੇ ਮੀਟਿੰਗ

ਅਜੀਤ ਡੈਸਕ 31-08-2025
ਗੁਰੂਹਰਸਹਾਏ, 30 ਅਗਸਤ (ਕਪਿਲ ਕੰਧਾਰੀ)-ਬੀਤੇ ਦਿਨੀਂ ਸ਼ਹਿਰ ਦੀ ਸਮਾਜ ਸੇਵਾ ਸੁਸਾਇਟੀ ਵਲੋਂ ਸੁਸਾਇਟੀ ਦੇ ਸਰਪ੍ਰਸਤ ਸਤਵਿੰਦਰ ਭੰਡਾਰੀ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਸਕੱਤਰ ਬੂੜ ਚੰਦ ਬਿੰਦਰਾ, ਪ੍ਰਧਾਨ ਮਦਨ ਮੋਹਨ ਕੰਧਾਰੀ, ਆਦਰਸ਼ ਪਾਲ ਧਵਨ ਕੈਸ਼ੀਅਰ, ਸੰਦੀਪ ਮਦਾਨ, ਹਰਪ੍ਰੀਤ ਸੋਢੀ, ਲਾਲ ਚੰਦ ਨਰੂਲਾ, ਡਾ. ਵਿਜੇ ਅਹੂਜਾ, ਆਤਮਜੀਤ ਸਿੰਘ ਡੇਵਿਡ, ਹੈਪੀ ਬਿੰਦਰਾ, ਰਜਿੰਦਰ ਭਠੇਜਾ, ਮਨੋਜ ਛਾਬੜਾ, ਰਕੇਸ਼ ਮੋਂਗਾ, ਅਨਿਲ ਕੁੱਕੜ, ਰਮਨ ਦਰਵੇਦੀ, ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਸੁਸਾਇਟੀ ਵਲੋਂ ਲਗਾਤਾਰ ਹੀ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਤੇ ਇਨ੍ਹਾਂ ਨੂੰ ਅੱਗੇ ਤੋਰਦਿਆਂ ਹੋਇਆ ਉਨ੍ਹਾਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ ਤੇ ਇਸ ਮੌਕੇ ਵੱਖ-ਵੱਖ ਸਮਾਜ ਸੇਵਾ ਦੇ ਹੋਰ ਕੰਮਾਂ ਨੂੰ ਲੈ ਕੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਫ਼ੈਸਲਾ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਹੋਇਆ ਵੱਖ-ਵੱਖ ਬਿਮਾਰੀਆਂ ਦੇ ਮੁਫ਼ਤ ਚੈੱਕਅਪ ਕੈਂਪ ਲਗਾਏ ਜਾਣਗੇ ਤੇ ਸ਼ਹਿਰ ਵਿਚ ਘੁੰਮ ਰਹੇ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਐੱਸ.ਡੀ.ਐਮ ਗੁਰੂਹਰਸਹਾਏ ਨੂੰ ਇਕ ਮੰਗ ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕਈ ਅਜਿਹੇ ਲੋਕ ਹਨ ਜੋ ਬਾਹਰੋਂ ਆ ਕੇ ਸ਼ਹਿਰ ਵਿਚ ਰਹਿ ਰਹੇ ਹਨ ਤੇ ਉਨ੍ਹਾਂ ਕੋਲ ਕੋਈ ਪਹਿਚਾਣ ਪੱਤਰ ਵੀ ਨਹੀਂ ਹੈ ਤੇ ਆਏ ਦਿਨ ਇਨ੍ਹਾਂ ਵਲੋਂ ਕਈ ਵਾਰਦਾਤਾਂ ਨੂੰ ਅੰਜਾਮ ਵੀ ਦਿੱਤਾ ਜਾ ਰਿਹਾ ਹੈ |
ਪਿਛਲੀ ਖ਼ਬਰ 'ਦੀ ਸੋਚ ਵੈੱਲਫੇਅਰ ਸੁਸਾਇਟੀ' ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਆਈ ਅੱਗੇ ਅਗਲੀ ਖ਼ਬਰ ਜੈਨ ਵਿੱਦਿਆ ਮੰਦਰ ਦੇ ਲੜਕਿਆਂ ਨੇ ਵਾਲੀਬਾਲ 'ਚ ਦੂਜਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।