ਗੁਰੂਹਰਸਹਾਏ, 20 ਸਤੰਬਰ (ਹਰਚਰਨ ਸਿੰਘ ਸੰਧੂ)- ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ 24 ਸਤੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾ ਰਿਹਾ ਹੈ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕਲਸੀ ਗੁਰੂਹਰਸਹਾਏ ਨੇ ਕੀਤਾ | ਉਨ੍ਹਾਂ ਦੱਸਿਆ ਕਿ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਸਾਲ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਉਂਦੀ ਹੈ | ਇਸ ਮੌਕੇ ਵੱਧ ਤੋਂ ਵੱਧ ਸੰਗਤ ਨੂੰ ਪਹੁੰਚਣਾ ਚਾਹੀਦਾ ਹੈ ਤੇ ਸਮੂਹ ਰਾਮਗੜ੍ਹੀਆ ਬਰਾਦਰੀ ਦੀਆਂ ਛੋਟੀਆਂ-ਵੱਡੀਆਂ ਸੁਸਾਇਟੀਆਂ/ਕਮੇਟੀਆਂ ਤੇ ਜਥੇਬੰਦੀਆਂ ਨੂੰ ਆਪਣੀਆਂ ਟੀਮਾਂ ਸਮੇਤ ਪਹੁੰਚਣਾ ਚਾਹੀਦਾ ਹੈ ਤਾਂ ਜੋ ਅਗਲੇ ਸਾਲ ਦੇ ਪ੍ਰੋਗਰਾਮ ਇਸ ਤੋਂ ਵੀ ਵੱਡੇ ਪੱਧਰ 'ਤੇ ਉਲੀਕੇ ਜਾ ਸਕਣ | ਸ: ਕਲਸੀ ਨੇ ਕਿਹਾ 25 ਤੋਂ 30 ਸਤੰਬਰ ਤੱਕ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਦੀਆਂ ਟੀਮਾਂ ਵਲੋਂ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ |