19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਿਹਤ ਵਿਭਾਗ ਨੇ ਪਿੰਡਾਂ 'ਚ ਫੌਗਿੰਗ ਕਰਵਾਈ <br/>

ਤਲਵੰਡੀ ਨਿਪਾਲਾਂ ਵਿਖੇ ਪਹੁੰਚੀ ਸਿਹਤ ਵਿਭਾਗ ਦੀ ਟੀਮ | ਤਸਵੀਰ-ਕੁਲਵਿੰਦਰ ਸਿੰਘ ਸੰਧੂ <br/> 21-09-2025
ਮੱਖੂ, 20 ਸਤੰਬਰ (ਕੁਲਵਿੰਦਰ ਸਿੰਘ ਸੰਧੂ)- ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਫੌਗਿੰਗ ਕਰਵਾਈ ਅਤੇ ਖੜ੍ਹੇ ਪਾਣੀ ਵਿਚ ਮੱਛਰ ਮਾਰਨ ਵਾਲੀ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ | ਇਸੇ ਹੀ ਲੜੀ ਤਹਿਤ ਸਿਹਤ ਵਿਭਾਗ ਜ਼ੀਰਾ ਦੀ ਟੀਮ ਵਲੋਂ ਸਰਪੰਚ ਬੀਬੀ ਬਲਵਿੰਦਰ ਸਿੰਘ ਤਲਵੰਡੀ ਅਤੇ ਸਮੂਹ ਪੰਚਾਇਤ ਮੈਂਬਰਾਂ ਦੇ ਸਹਿਯੋਗ ਬਲਾਕ ਮੱਖੂ ਦੇ ਪਿੰਡ ਤਲਵੰਡੀ ਨਿਪਾਲਾਂ ਵਿਖੇ ਫੌਗਿੰਗ ਤੇ ਖੜ੍ਹੇ ਪਾਣੀ ਵਿਚ ਮੱਛਰ ਮਾਰਨ ਵਾਲੀ ਦਵਾਈ ਦਾ ਛਿੜਕਾਅ ਕੀਤਾ ਗਿਆ | ਇਸ ਦੌਰਾਨ ਪਿੰਡ ਤਲਵੰਡੀ ਨਿਪਾਲਾਂ ਵਿਖੇ ਪਹੁੰਚੀ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਵਾਸੀਆਂ ਨੂੰ ਹੜ੍ਹਾਂ ਦੌਰਾਨ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਤਾਂ ਜੋ ਪਿੰਡ ਵਾਸੀ ਸਿਹਤਯਾਬ ਰਹੇ ਸਕਣ | ਇਸ ਮੌਕੇ ਸਰਪੰਚ ਬੀਬੀ ਬਲਵਿੰਦਰ ਕੌਰ ਤਲਵੰਡੀ, ਗੁਰਜੀਤ ਸਿੰਘ ਫਾਰਮੇਸੀ ਅਫ਼ਸਰ, ਕਿਸਾਨ ਆਗੂ ਸਿਤਾਰਾ ਸਿੰਘ ਤਲਵੰਡੀ, ਪਵਿੱਤਰ ਸਿੰਘ, ਬਲਜਿੰਦਰ ਕੌਰ ਹੈਲਥ ਵਰਕਰ, ਸ਼ਮਾ ਆਸ਼ਾ ਵਰਕਰ, ਦਿਲਬਾਗ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਹਾਰਨਪੁਰ ਯੂ.ਪੀ. ਦੇ ਪਿੰਡ ਟਿਕਰੋਲ ਤੋਂ ਆਏ ਦਾਨੀ ਸੱਜਣਾਂ ਨੇ ਹੜ੍ਹ ਪੀੜਤਾਂ ਨੂੰ ਵੰਡੀ ਸਹਾਇਤਾ ਰਾਸ਼ੀ <br/> ਅਗਲੀ ਖ਼ਬਰ ਧਾਰਮਿਕ ਸਥਾਨ ਤੋਂ ਮੱਥਾ ਟੇਕ ਵਾਪਸ ਆ ਰਹੀਆਂ ਮਾਂ ਧੀ ਨਾਲ ਵਾਪਰਿਆ ਸੜਕ ਹਾਦਸਾ, ਮਾਂ ਦੀ ਹੋਈ ਮੌਤ, ਧੀ ਜ਼ਖਮੀ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।