ਫ਼ਿਰੋਜ਼ਪੁਰ, 20 ਸਤੰਬਰ (ਸੁਖਵਿੰਦਰ ਸਿੰਘ)- ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਹੈ ਕਿ ਦੌਰਾਨ-ਏ-ਗਸ਼ਤ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੀ ਹੋਈ ਮੁਲਤਾਨੀ ਗੇਟ ਕੋਲ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਆਕਾਸ਼ ਪੁੱਤਰ ਰੇਸ਼ਮ ਪੁੱਤਰ ਗ਼ਨੀ ਰਾਮ ਵਾਸੀ ਗਲੀ ਨੰਬਰ-3 ਬਸਤੀ ਆਵਾ ਫ਼ਿਰੋਜ਼ਪੁਰ ਸ਼ਹਿਰ ਨਜਾਇਜ਼ ਸ਼ਰਾਬ ਰੱਖਣ ਤੇ ਵੇਚਣ ਦਾ ਆਦੀ ਹੈ ਜੋ ਅੱਜ ਵੀ ਆਲੂ ਸਟੋਰ ਬਾਰਡਰ ਰੋਡ ਫ਼ਿਰੋਜ਼ਪੁਰ ਸ਼ਹਿਰ ਦੀ ਬੈਕ ਸਾਈਡ ਨਜਾਇਜ਼ ਸ਼ਰਾਬ ਰੱਖ ਕੇ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ | ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਆਕਾਸ਼ ਪੁੱਤਰ ਰਮੇਸ਼ ਪੁੱਤਰ ਗ਼ਨੀ ਰਾਮ ਵਾਸੀ ਆਵਾ ਫ਼ਿਰੋਜ਼ਪੁਰ ਸ਼ਹਿਰ ਨੂੰ 12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਮੁਕੱਦਮਾ ਦਰਜ ਕੀਤਾ |