19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਫ਼ਿਰੋਜ਼ਪੁਰ ਦੀ ਮੀਟਿੰਗ <br/>

ਅਜੀਤ ਡੈਸਕ 21-09-2025
ਫ਼ਿਰੋਜ਼ਪੁਰ, 20 ਸਤੰਬਰ (ਰਾਕੇਸ਼ ਚਾਵਲਾ) - ਭਾਕਿਯੂ ਕਾਦੀਆਂ ਦੇ ਬਲਾਕ ਫ਼ਿਰੋਜ਼ਪੁਰ ਦੀ ਮੀਟਿੰਗ ਮੀਤ ਪ੍ਰਧਾਨ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਹੋਈ ਜਿਸ ਵਿਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਵਿਚ ਵੱਖ-ਵੱਖ ਕਿਸਾਨਾਂ ਦੇ ਮੁੱਦੇ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੀਆਂ ਦਾਣਾ ਮੰਡੀਆਂ 'ਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਪਰ ਕੋਈ ਵੀ ਸਰਕਾਰੀ ਅਧਿਕਾਰੀ ਮੰਡੀਆਂ ਵਿਚ ਹਾਜ਼ਰ ਨਹੀਂ | ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਕਿ ਝੋਨੇ ਦੀ ਫ਼ਸਲ 'ਤੇ ਹਲਦੀ ਰੋਗ ਦਾ ਹਮਲਾ ਹੋਇਆ ਹੈ ਜਿਸ 'ਤੇ ਕੋਈ ਵੀ ਕੀਟਨਾਸ਼ਕ ਦਵਾਈ ਅਸਰ ਨਹੀਂ ਕਰ ਰਹੀ ਜਿਸ ਕਾਰਨ ਕਿਸਾਨਾਂ ਦਾ ਵੱਡੇ ਪੱਧਰ 'ਤੇ ਆਰਥਿਕ ਨੁਕਸਾਨ ਹੋਣ ਦਾ ਖ਼ਦਸ਼ਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਬੋਨਸ ਦਿੱਤਾ ਜਾਵੇ, ਜੋ ਕਿ ਕਿਸਾਨਾਂ ਦਾ ਹਲਦੀ ਰੋਗ ਨਾਲ ਹੋਣ ਵਾਲੇ ਨੁਕਸਾਨ ਦੀ ਭਰਪਾਈ ਹੋ ਸਕੇ | ਉਨ੍ਹਾਂ ਦੱਸਿਆ ਕਿ ਬਾਜ਼ਾਰ ਵਿਚ ਡੀ.ਏ.ਪੀ. ਦੀ ਵੱਡੀ ਘਾਟ ਨਜ਼ਰ ਆ ਰਹੀ ਹੈ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਖਾਦ ਉਪਲਬਧ ਕਰਵਾਈ ਜਾਵੇ ਤਾਂ ਜੋ ਕਿਸਾਨ ਆਪਣੀ ਅਗਲੀ ਫ਼ਸਲ ਦੀ ਬਿਜਾਈ ਕਰ ਸਕਣ | ਮੀਟਿੰਗ 'ਚ ਹਰਜੀਤ ਸਿੰਘ ਸੰਧੂ ਬਲਾਕ ਮੀਤ ਪ੍ਰਧਾਨ, ਪ੍ਰੈੱਸ ਸਕੱਤਰ ਗੁਰਕੀਰਤਨ ਸਿੰਘ ਐਡਵੋਕੇਟ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ ਗਾਮੇਵਾਲਾ ਭਾਵੜਾ, ਅਵਤਾਰ ਸਿੰਘ ਮਠਾੜੂ ਇਕਾਈ ਪ੍ਰਧਾਨ, ਬਲਦੇਵ ਸਿੰਘ ਸਕੱਤਰ, ਨਸੀਬ ਸਿੰਘ, ਬਲਵੰਤ ਸਿੰਘ, ਬੋਹੜ ਸਿੰਘ, ਜੋਗਿੰਦਰ ਸਿੰਘ, ਨਿਰਵੈਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਸੁਖਦੇਵ ਸਿੰਘ, ਰਘਬੀਰ ਸਿੰਘ, ਜਸਵੰਤ ਸਿੰਘ, ਗੁਰਜੰਟ ਸਿੰਘ ਤੇ ਬਲਵੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੇਮਕੁੰਟ ਸਕੂਲ ਦੇ ਵਿਦਿਆਰਥੀ ਨੇ ਬਣਾਇਆ ਰਿਮੋਰਟ ਨਾਲ ਚੱਲਣ ਵਾਲਾ ਆਰਮੀ ਟੈਂਕ <br/> ਅਗਲੀ ਖ਼ਬਰ 12 ਬੋਤਲਾਂ ਸ਼ਰਾਬ ਸਮੇਤ ਕੀਤਾ 1 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।