19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਹੇਮਕੁੰਟ ਸਕੂਲ ਦੇ ਵਿਦਿਆਰਥੀ ਨੇ ਬਣਾਇਆ ਰਿਮੋਰਟ ਨਾਲ ਚੱਲਣ ਵਾਲਾ ਆਰਮੀ ਟੈਂਕ <br/>

ਰਿਮੋਰਟ ਨਾਲ ਚੱਲਣ ਵਾਲੇ ਆਰਮੀ ਟੈਂਕ ਦਾ ਪ੍ਰਦਰਸ਼ਨ ਕਰਦਾ ਹੋਇਆ ਵਿਦਿਆਰਥੀ ਗੁਰਨੂਰ ਸਿੰਘ | ਅਜੀਤ ਤਸਵੀਰ <br/> 21-09-2025
ਜ਼ੀਰਾ, 20 ਸਤੰਬਰ (ਰਜਨੀਸ਼ ਕਥੂਰੀਆ)- ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਲਗਾਈ ਗਈ ਇਕ ਸਾਇੰਸ ਪ੍ਰਦਰਸ਼ਨੀ ਦੇ ਦੌਰਾਨ ਇਕ ਵਿਦਿਆਰਥੀ ਨੇ ਆਪਣੇ ਵਲੋਂ ਤਿਆਰ ਕੀਤੇ ਗਏ ਆਰਮੀ ਟੈਂਕ ਦਾ ਪ੍ਰਦਰਸ਼ਨ ਕੀਤਾ | ਰਿਮੋਟ ਨਾਲ ਚੱਲਣ ਵਾਲਾ ਇਹ ਆਰਮੀ ਟੈਂਕ ਅੱਠਵੀਂ ਕਲਾਸ ਦੇ ਵਿਦਿਆਰਥੀ ਗੁਰਨੂਰ ਸਿੰਘ ਨੇ ਮੈਡਮ ਰੁਪਿੰਦਰ ਕੌਰ ਦੀ ਅਗਵਾਈ ਹੇਠ ਵੇਸਟ ਮੀਟੀਅਰਲ ਨਾਲ ਤਿਆਰ ਕੀਤਾ ਗਿਆ | ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਦੱਸਿਆ ਕਿ ਦੇਸ਼ ਦੇ ਵਿਕਾਸ ਲਈ ਉਨਤ ਤਕਾਨੋਲਜੀ ਦਾ ਹੋਣਾ ਬਹੁਤ ਜ਼ਰੂਰੀ ਹੈ | ਇਸ ਲਈ ਜੇਕਰ ਛੋਟੀ ਉਮਰ ਵਿਚ ਹੀ ਵਿਗਿਆਨਕ ਰੁਚੀਆਂ ਦਾ ਵਿਕਾਸ ਕੀਤਾ ਜਾਵੇ ਤਾਂ ਇਹ ਬੱਚੇ ਵੱਡੇ ਹੋ ਕੇ ਮਹਾਨ ਵਿਗਿਆਨੀ ਬਣ ਸਕਦੇ ਹਨ ਜੋ ਕਿ ਇਸਰੋ ਜਾਂ ਨਾਸਾ ਵਰਗੇ ਸੰਗਠਨਾਂ ਵਿਚ ਆਪਣਾ ਸਹਿਯੋਗ ਦੇ ਕੇ ਦੇਸ਼, ਸਕੂਲ ਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰ ਸਕਦੇ ਹਨ | ਇਸ ਦੌਰਾਨ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਵਿਦਿਆਰਥੀ ਦੀ ਹੌਸਲਾ ਅਫਜ਼ਾਈ ਕੀਤੀ ਤੇ ਬਾਕੀ ਵਿਦਿਆਰਥੀਆਂ ਨੂੰ ਵੱਧ-ਚੜ੍ਹ ਕੇ ਸਾਇੰਸ ਪ੍ਰਦਰਸ਼ਨੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਸੇਵਾ-ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਫ਼ਿਰੋਜ਼ਪੁਰ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।