ਜ਼ੀਰਾ, 20 ਸਤੰਬਰ (ਪ੍ਰਤਾਪ ਸਿੰਘ ਹੀਰਾ)- ਜ਼ੀਰਾ ਦੀ ਸੇਵਾ-ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨੇਵਾਰ ਮੀਟਿੰਗ ਪ੍ਰਧਾਨ ਕਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫ਼ਤਰ ਜ਼ੀਰਾ ਵਿਖੇ ਹੋਈ | ਰਿਟਾਇਰਡ ਮੁਲਾਜ਼ਮਾਂ ਨੂੰ ਆਉਂਦੀਆਂ ਮੁਸ਼ਕਲਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ | ਸੰਸਥਾ ਦੇ ਸਰਪ੍ਰਸਤ ਮਾਸਟਰ ਜਗੀਰ ਸਿੰਘ ਤੇ ਬਖ਼ਸ਼ੀਸ਼ ਸਿੰਘ ਤਲਵੰਡੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦਾ 2.59 ਗਰੇਡ, 13 ਫ਼ੀਸਦੀ ਡੀ.ਏ., 2000 ਰੁਪਏ ਮਹੀਨਾ ਮੈਡੀਕਲ ਭੱਤਾ ਤੇ ਕੈਸ਼ਲੈੱਸ ਸਕੀਮ ਨੂੰ ਸੋਧ ਕੇ ਤੁਰੰਤ ਲਾਗੂ ਕੀਤਾ ਜਾਵੇ | ਵੱਖ-ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ 65-70 ਤੇ 75 ਸਾਲ ਦੀ ਉਮਰ ਪੂਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਪੈਨਸ਼ਨ 'ਚ 10 ਫ਼ੀਸਦੀ ਤੇ 90 ਸਾਲ ਉਮਰ ਵਾਲੇ ਮੁਲਾਜ਼ਮਾਂ ਨੂੰ 100 ਫ਼ੀਸਦੀ ਬੁਢਾਪਾ ਭੱਤਾ ਦਿੱਤਾ ਜਾਵੇ | ਸੰਸਥਾ ਵਲੋਂ ਪਿਛਲੇ ਦਿਨੀਂ ਪੰਜਾਬ 'ਚ ਆਏ ਹੜ੍ਹਾਂ ਨਾਲ ਹੋਈ ਤਬਾਹੀ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਤੁਰੰਤ ਦਿੱਤਾ ਜਾਵੇ | ਮੀਟਿੰਗ 'ਚ ਚੰਨਣ ਸਿੰਘ, ਮੰਗਤ ਸਿੰਘ, ਪ੍ਰਗਟ ਸਿੰਘ ਮੁਖ਼ਤਿਆਰ ਸਿੰਘ, ਜਗਤਾਰ ਸਿੰਘ, ਲੈਕਚਰਾਰ ਨਰਿੰਦਰ ਸਿੰਘ, ਜੱਸਾ ਸਿੰਘ, ਨਿਰੰਜਨ ਸਿੰਘ, ਬਾਜ ਸਿੰਘ ਤਲਵੰਡੀ, ਹਰਜੀਤ ਸਿੰਘ ਵਧਵਾ, ਦਰਸ਼ਨ ਸਿੰਘ, ਇਕਬਾਲ ਸਿੰਘ, ਕਰਨੈਲ ਸਿੰਘ, ਗੁਰਦੇਵ ਸਿੰਘ, ਜਗੀਰ ਸਿੰਘ, ਵੀਰ ਸਿੰਘ, ਸਰਬਜੀਤ ਸਿੰਘ, ਮਹਿੰਦਰ ਸਿੰਘ ਚੱਕੀਆਂ, ਜਰਨੈਲ ਸਿੰਘ, ਗੁਰਦੇਵ ਸਿੰਘ, ਜੋਰਾ ਸਿੰਘ, ਸਤਪਾਲ ਸਿੰਘ ਸੇਵਾ-ਮੁਕਤ ਮੁਲਾਜ਼ਮ ਆਦਿ ਹਾਜ਼ਰ ਸਨ |