ਮਮਦੋਟ, 20 ਸਤੰਬਰ (ਰਾਜਿੰਦਰ ਸਿੰਘ ਹਾਂਡਾ/ਸੁਖਦੇਵ ਸਿੰਘ ਸੰਗਮ)-ਸੀਨੀਅਰ ਅਕਾਲੀ ਆਗੂ ਤੇ ਮਾਰਕੀਟ ਕਮੇਟੀ ਮਮਦੋਟ ਦੇ ਸਾਬਕਾ ਚੇਅਰਮੈਨ ਹਰਚਰਨ ਸਿੰਘ ਵੈਰੜ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਸਪੁੱਤਰਾਂ ਭੁਪਿੰਦਰ ਸਿੰਘ ਵੈਰੜ, ਡਾਕਟਰ ਰੁਪਿੰਦਰ ਸਿੰਘ ਵੈਰੜ, ਭਤੀਜੇ ਨੰਬਰਦਾਰ ਵਰਿੰਦਰ ਸਿੰਘ ਵੈਰੜ, ਨਗਰ ਪੰਚਾਇਤ ਮਮਦੋਟ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵੈਰੜ ਨਾਲ ਸਾਬਕਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਵਿੰਦਰ ਸਿੰਘ ਜੰਗ ਤੇ ਨਸੀਬ ਸਿੰਘ ਸੰਧੂ, ਸਾਬਕਾ ਚੇਅਰਮੈਨ ਰਵੀ ਦੱਤ ਚਾਵਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਕਾਕੜ, ਮੰਡਲ ਪ੍ਰਧਾਨ ਵਿਕਰਮਜੀਤ ਸਿੰਘ ਪੋਜੋ ਕੇ, ਸਵਰਨ ਸਿੰਘ ਨੰਬਰਦਾਰ ਅਲਫੂ ਕੇ, ਸੁਰਿੰਦਰ ਪਾਲ ਸਿੰਘ ਸਮੇਤ ਕਈ ਹੋਰ ਆਗੂਆਂ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |