19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ <br/>

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਦੇ ਹੋਏ ਖੇਤੀਬਾੜੀ ਅਧਿਕਾਰੀ | ਤਸਵੀਰ-ਹਰਚਰਨ ਸਿੰਘ ਸੰਧੂ <br/> 21-09-2025
ਗੁਰੂਹਰਸਹਾਏ, 20 ਸਤੰਬਰ (ਹਰਚਰਨ ਸਿੰਘ ਸੰਧੂ)- ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦੀ ਯੋਗ ਅਗਵਾਈ ਹੇਠ ਬਲਾਕ ਗੁਰੂਹਰਸਹਾਏ ਸਰਕਲ ਕੋਹਰ ਸਿੰਘ ਵਾਲਾ ਦੇ ਪਿੰਡ ਚੱਕ ਮੋਬਿਨ ਹਰਦੋ ਢੰਡੀ ਲਾਲਚੀਆਂ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਗੁਰੂਹਰਸਹਾਏ ਵਲੋਂ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਹੈ | ਕੈਂਪ ਦੀ ਸ਼ੁਰੂਆਤ ਕਰਦੇ ਖੇਤੀਬਾੜੀ ਵਿਕਾਸ ਅਫ਼ਸਰ ਅਮਨਦੀਪ ਸਿੰਘ ਨੇ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦੀ ਸਾਂਭ-ਸੰਭਾਲ ਬਾਰੇ ਦੱਸਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਜਿਵੇਂ ਕਿ ਸੁਪਰ ਸੀਡਰ, ਮਲਚਰ, ਆਰ.ਐਮ.ਬੀ. ਪਲਾਓ, ਹੈਪੀ ਸੀਡਰ, ਸੁਪਰ ਐੱਸ.ਐਮ.ਐੱਸ. ਆਦਿ ਦੀ ਵਰਤੋਂ ਕਰਕੇ ਬਿਜਾਈ ਕੀਤੀ ਜਾਵੇ | ਇਸ ਤੋਂ ਹੋਣ ਵਾਲੇ ਧੂੰਏਾ ਨਾਲ ਵਾਤਾਵਰਨ ਦੇ ਨੁਕਸਾਨ ਤੇ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਬਾਰੇ ਜਾਣੂ ਕਰਵਾਇਆ ਗਿਆ | ਇਸ ਦੇ ਨਾਲ ਹੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਮਿੱਟੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂਠ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਸੁਪਰ ਐੱਸ.ਐਮ.ਐੱਸ ਵਾਲੀ ਮਸ਼ੀਨ ਤੋਂ ਹੀ ਕਰਵਾਈ ਜਾਵੇ | ਇਸ ਤੋਂ ਬਾਅਦ ਖੇਤੀਬਾੜੀ ਉਪ ਨਿਰੀਖਕ ਜਰਮਨਜੀਤ ਸਿੰਘ ਨੇ ਕਿਸਾਨਾਂ ਨਾਲ ਮੌਜੂਦਾ ਚੱਲ ਰਹੀ ਖੇਤਾਂ ਦੀ ਸਥਿਤੀ ਬਾਰੇ ਗੱਲ ਕਰਦੇ ਝੋਨੇ ਦੇ ਖੇਤ 'ਚ ਆ ਰਹੀਆਂ ਬਿਮਾਰੀਆਂ ਤੇ ਕੀੜੇ ਮਕੌੜਿਆਂ ਦੇ ਹਮਲੇ ਤੋਂ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ ਗਿਆ | ਕੈਂਪ ਵਿਚ ਪਿੰਡ ਦੇ ਅਗਾਂਹਵਧੂ ਕਿਸਾਨ ਨੰਬਰਦਾਰ ਗੁਰਮੀਤ ਸਿੰਘ, ਗੁਰਪ੍ਰਤਾਪ ਸਿੰਘ, ਮੇਜਰ ਸਿੰਘ, ਸਤਨਾਮ ਸਿੰਘ, ਸ਼ਿਵਰਾਜ ਸਿੰਘ, ਸੁਖਵਿੰਦਰ ਸਿੰਘ, ਹਰਜੋਤ ਸਿੰਘ ਆਦਿ ਤੇ ਹੋਰ ਵੀ ਕਿਸਾਨ ਮੌਜੂਦ ਰਹੇ |

ਪਿਛਲੀ ਖ਼ਬਰ ਐੱਸ.ਡੀ.ਐਮ. ਤੇ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਜਾਗਰੂਕਤਾ ਵੈਨ ਰਵਾਨਾ <br/> ਅਗਲੀ ਖ਼ਬਰ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਵੈਰੜ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।