19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਲਾਪਰਵਾਹੀ ਨਾਲ ਮੋਟਰਸਾਈਕਲ ਚਲਾ ਕੇ ਟੱਕਰ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 21-09-2025
ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਪੁਲਿਸ ਨੇ ਲਾਪਰਵਾਹੀ ਨਾਲ ਮੋਟਰਸਾਈਕਲ ਚਲਾ ਕੇ ਟੱਕਰ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੰਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਅਭੁੰਨ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਮਿਤੀ 12 ਅਗਸਤ ਨੂੰ ਸ਼ਹਿਰ ਫ਼ਾਜ਼ਿਲਕਾ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ ਤਾਂ ਸੈਮਲ ਪੁੱਤਰ ਵੀਰੂ ਵਾਸੀ ਓਝਾ ਵਾਲੀ ਪਿੰਡ ਦੀ ਤਰਫ਼ੋਂ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਮੋਟਰਸਾਈਕਲ ਚਲਾ ਕੇ ਆ ਰਿਹਾ ਸੀ ਜਿਸ ਨੇ ਆਪਣਾ ਮੋਟਰਸਾਈਕਲ ਲਿਆ ਕੇ ਉਸ ਦੇ ਮੋਟਰਸਾਈਕਲ ਵਿਚ ਮਾਰਿਆ ਜਿਸ 'ਤੇ ਉਸ ਦੇ ਸੱਟਾਂ ਵੱਜੀਆਂ ਹਨ | ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਸੰਜੀਵ ਪੈਲੇਸ 'ਚ ਅੱਜ ਲੱਗੇਗਾ ਖ਼ੂਨਦਾਨ ਕੈਂਪ ਅਗਲੀ ਖ਼ਬਰ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਦੌਰਾਨ ਇਸਤਰੀ ਅਕਾਲੀ ਦਲ ਦੀ ਪੁਲਿਸ ਨਾਲ ਧੱਕਾ-ਮੁੱਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।