18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਦਿ ਰੌਇਲ ਕਾਲਜਿਜ਼ ਬੋੜਾਵਾਲ ਵਿਖੇ ਨੈਸ਼ਨਲ ਖੇਡ ਦਿਵਸ ਮਨਾਇਆ <br/>

ਅਜੀਤ ਡੈਸਕ 31-08-2025
ਬੁਢਲਾਡਾ, 30 ਅਗਸਤ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਨੈਸ਼ਨਲ ਖੇਡ ਦਿਵਸ ਮਨਾਇਆ ਗਿਆ | ਕਾਲਜ ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ ਨੇ ਵਿਦਿਆਰਥੀਆਂ ਨੂੰ ਨੈਸ਼ਨਲ ਸਪੋਰਟਸ ਦਿਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਧਿਆਨ ਚੰਦ ਦੇ ਖੇਡ ਜੀਵਨ ਬਾਰੇ ਦੱਸਿਆ | ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸਹਾਇਕ ਪ੍ਰੋ. ਹਰਵਿੰਦਰ ਸਿੰਘ ਅਤੇ ਸਹਾਇਕ ਪ੍ਰੋ. ਅਮਨਦੀਪ ਕੌਰ ਨੇ ਕਿਹਾ ਕਿ ਖੇਡਾਂ ਮਨੁੱਖ ਦੀ ਵੱਡੀ ਲੋੜ ਹੈ, ਜਿਸ ਨਾਲ ਉਹ ਸਰੀਰਕ ਤੌਰ 'ਤੇ ਤੰਦਰੁਸਤ ਰਹਿਣ ਦੇ ਨਾਲ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਰਹਿੰਦਾ ਹੈ | ਵਿਦਿਆਰਥੀਆਂ ਵਿਚਕਾਰ ਬਾਸਕਟਬਾਲ ਦੇ ਅੰਤਰ ਹਾਊਸ ਟੂਰਨਾਮੈਂਟ ਕਰਵਾਏ ਗਏ | ਕਾਲਜ ਪ੍ਰਬੰਧਕ ਕਮੇਟੀ ਵਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਮੈਡਲ ਵੀ ਪ੍ਰਦਾਨ ਕੀਤੇ ਗਏ |

ਪਿਛਲੀ ਖ਼ਬਰ ਬਠਿੰਡਾ 'ਚ ਗੱਡੀ ਸਵਾਰ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ <br/> ਅਗਲੀ ਖ਼ਬਰ ਘੱਗਰ ਦਰਿਆ ਦੇ ਚਾਂਦਪੁਰਾ ਸਾਈਫ਼ਨ 'ਤੇ ਪਾਣੀ ਦਾ ਪੱਧਰ ਘਟ ਕੇ ਹੋਇਆ 3 ਫੁੱਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।