18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹ ਪੀੜਤਾਂ ਦੀ ਮਦਦ ਲਈ 6000 ਪਾਣੀ ਦੀਆਂ ਬੋਤਲਾਂ ਭੇਜੀਆਂ <br/>

ਅਜੀਤ ਡੈਸਕ 31-08-2025
ਬਠਿੰਡਾ, 30 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰਾਜੇਸ਼ ਧੀਮਾਨ ਦੀ ਰਹਿਨੁਮਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਵਲੋਂ ਅੱਜ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪੀੜਿਤ ਪਰਿਵਾਰਾਂ ਲਈ 500 ਡੱਬੇ ਪਾਣੀ (6000 ਪਾਣੀ ਦੀਆਂ ਬੋਤਲਾਂ) ਮੱਦਦ ਵਜੋਂ ਭੇਜੇ ਗਏ¢ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ਹੜ੍ਹ ਪੀੜਤਾਂ ਦੀ ਮੱਦਦ ਵਾਸਤੇ ਰਾਹਤ ਸਮੱਗਰੀ ਭੇਜਣ ਲਈ ਜ਼ਿਲ੍ਹੇ ਦੀਆਂ ਸਵੈਸੇਵੀ ਸੰਸਥਾਵਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਉਨ੍ਹਾਂ ਦੁਆਰਾ ਇਹ ਮੱਦਦ ਕੀਤੀ ਗਈ ਹੈ¢ ਉਨ੍ਹਾਂ ਸਮਾਜ ਸੇਵੀ ਆਦਿ ਹੋਰਨਾਂ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਗੇ ਤੋਂ ਵੀ ਵੱਧ ਤੋਂ ਵੱਧ ਮੱਦਦ ਕੀਤੀ ਜਾਵੇ ਤਾਂ ਜੋ ਹੜ੍ਹ ਪੀੜਤ ਪਰਿਵਾਰਾਂ ਨੂੰ ਵੱਧ ਤੋਂ ਵੱਧ ਰਾਹਤ ਸਮੱਗਰੀ ਪਹੁੰਚਾਈ ਜਾ ਸਕੇ | ਇਸ ਮÏਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਬਲਕਰਨ ਸਿੰਘ ਮਾਹਲ, ਸਕੱਤਰ ਰੈੱਡ ਕਰਾਸ ਦਰਸ਼ਨ ਕੁਮਾਰ ਬਾਂਸਲ ਤੋਂ ਇਲਾਵਾ ਵੱਖ-ਵੱਖ ਸਵੈਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ¢

ਪਿਛਲੀ ਖ਼ਬਰ ਮਲੂਕਾ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਸਾਂਝੇ ਤੌਰ ਹੜ੍ਹ ਪੀੜਤਾਂ ਦੀ ਮਦਦ ਦਾ ਸੱਦਾ <br/> ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਨੇ ਲਹਿਰਾ ਧੂਰਕੋਟ ਦੇ ਕਿਸਾਨ ਦੀ ਆੜ੍ਹਤੀਏ ਵਲੋਂ ਜ਼ਮੀਨ ਦੀ ਕੁਰਕੀ ਕਰਨ ਪੁੱਜੀ ਟੀਮ ਖਾਲੀ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।