17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਰਾਤ ਨੂੰ ਵਾਹਨਾਂ 'ਚੋਂ ਤੇਲ ਚੋਰੀ ਕਰ ਕੇ ਅੱਗੇ ਵੇਚਣ ਵਾਲਾ ਗਿ੍ਫ਼ਤਾਰ

ਅਜੀਤ ਡੈਸਕ 31-08-2025
ਬਠਿੰਡਾ, 30 ਅਗਸਤ (ਪੱਤਰ ਪ੍ਰੇਰਕ)-ਬਠਿੰਡਾ ਦੇ ਸੀ. ਆਈ. ਏ. ਸਟਾਫ਼-2 ਵਲੋਂ ਇਕ ਅਜਿਹੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜੋ ਰਾਤ ਸਮੇਂ ਲੋਕਾਂ ਦੇ ਵਾਹਨਾਂ 'ਚੋਂ ਤੇਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦਾ ਸੀ | ਉਸ ਦੇ ਖਿਲਾਫ਼ ਥਾਣਾ ਕੈਨਾਲ ਕਲੋਨੀ 'ਚ ਮੁਕੱਦਮਾ ਦਰਜ ਕੀਤਾ ਹੈ | ਸੀ. ਆਈ. ਏ. ਸਟਾਫ਼-2 ਦੇ ਜਾਂਚ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਥਾਨਕ ਅਮਰਪੁਰਾ ਬਸਤੀ ਦਾ ਇਕ ਵਿਅਕਤੀ ਰਾਤ ਨੂੰ ਲੋਕਾਂ ਦੇ ਵਾਹਨਾਂ 'ਚੋਂ ਤੇਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦਾ ਹੈ, ਜਿਸ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਉੱਕਤ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਤੇ ਉਸ ਦੇ ਕਬਜ਼ੇ 'ਚੋਂ 20 ਲੀਟਰ ਤੇਲ ਅਤੇ ਇਕ ਆਟੋ ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਰਮਨ ਵਾਸੀ ਅਮਰਪੁਰਾ ਬਸਤੀ ਬਠਿੰਡਾ ਵਜੋਂ ਹੋਈ ਹੈ, ਜਿਸ ਦੇ ਖਿਲਾਫ ਥਾਣਾ ਕੈਨਾਲ ਕਲੋਨੀ 'ਚ ਮੁਕੱਦਮਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸਰਵਹਿੱਤਕਾਰੀ ਸਕੂਲ ਵਿਖੇ ਵਾਤਾਵਰਨ ਸੁਰੱਖਿਆ ਸੰਬੰਧੀ ਬੂਟੇ ਵੰਡੇ <br/> ਅਗਲੀ ਖ਼ਬਰ ਹਰੇਕ ਕਿੱਤੇ ਦੀ ਸ਼ੁਰੂਆਤ ਲਈ ਤਕਨੀਕੀ ਜਾਣਕਾਰੀ ਦਾ ਹੋਣਾ ਜ਼ਰੂਰੀ-ਮੁਹੰਮਦ ਊਵੈਸ ਮੋਹਾਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।