ਤਲਵੰਡੀ ਸਾਬੋ, 30 ਅਗਸਤ (ਰਣਜੀਤ ਸਿੰਘ ਰਾਜੂ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਜਲੰਧਰ ਛਾਉਣੀ ਤੋਂ ਵਿਧਾਇਕ ਪ੍ਰਗਟ ਸਿੰਘ ਸਾਬਕਾ ਮੰਤਰੀ, ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ | ਤਖਤ ਸਾਹਿਬ ਸਮੇਤ ਹੋਰਨਾਂ ਗੁਰਦੁਆਰਾ ਸਾਹਿਬਾਨ 'ਚ ਮੱਥਾ ਟੇਕਣ ਉਪਰੰਤ ਉਨ੍ਹਾਂ ਨੇ ਕੁਝ ਸਮਾਂ ਕੀਰਤਨ ਵੀ ਸ੍ਰਵਣ ਕੀਤਾ | ਵਿਧਾਇਕ ਪ੍ਰਗਟ ਸਿੰਘ ਜੋ ਹਾਕੀ ਦੇ ਕੌਮਾਂਤਰੀ ਖਿਡਾਰੀ ਵੀ ਰਹਿ ਚੁੱਕੇ ਹਨ ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ 'ਚ ਕਰਵਾਏ ਇਕ ਖੇਡ ਸਮਾਗਮ 'ਚ ਸ਼ਮੂਲੀਅਤ ਉਪਰੰਤ ਤਖਤ ਸ੍ਰੀ ਦਮਦਮਾ ਸਾਹਿਬ ਪੁੱਜੇ | ਇੱਥੇ ਪੁੱਜਣ ਤੇ ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦੀ ਟੀਮ ਦੇ ਆਗੂਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ਤਖਤ ਸਾਹਿਬ ਮੱਥਾ ਟੇਕਣ ਉਪਰੰਤ ਪ੍ਰਗਟ ਸਿੰਘ ਨੇ ਗੁ: ਦਮਦਮਾ ਸਾਹਿਬ ਵਿਖੇ ਸਿੱਖ ਇਤਿਹਾਸ ਨਾਲ ਸਬੰਧਿਤ ਲਗਾਈ ਗਈ ਚਿੱਤਰ ਪ੍ਰਦਰਸ਼ਨੀ ਵੀ ਦੇਖੀ | ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸਮਾਗਮਾਂ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਉਹ ਪਾਵਨ ਧਰਤੀ ਜਿੱਥੇ ਦਸਮੇਸ਼ ਪਿਤਾ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਈ ਦੇ ਦਰਸ਼ਨ ਕਰਕੇ ਮਨ ਨੂੰ ਬਹੁਤ ਸਕੂਨ ਹਾਸਿਲ ਹੋਇਆ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ ਹੈ | ਉਨ੍ਹਾਂ ਨੇ ਇਸ ਮੌਕੇ ਕਿਸੇ ਕਿਸਮ ਦੀ ਸਿਆਸੀ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ | ਵਿਧਾਇਕ ਪ੍ਰਗਟ ਸਿੰਘ ਨਾਲ ਇਸ ਮੌਕੇ ਟੀਮ ਜਟਾਣਾ ਦੇ ਆਗੂ ਹਰਬੰਸ ਸਿੰਘ ਸਾਬਕਾ ਕਾਰਜਕਾਰੀ ਪ੍ਰਧਾਨ ਨਗਰ ਕੌਂਸਲ ਤਲਵੰਡੀ ਸਾਬੋ, ਦਵਿੰਦਰ ਸਿੰਘ ਸੂਬਾ ਤੇ ਭਰਪੂਰ ਸਿੰਘ ਦੋਵੇਂ ਕੌਂਸਲਰ,