17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਆਜ਼ਾਦ ਸਮਾਜ ਪਾਰਟੀ ਨੇ ਹੜ੍ਹ ਪੀੜਤਾਂ ਲਈ ਵਿਸ਼ੇਸ਼ ਮੁਆਵਜ਼ੇ ਦੀ ਕੀਤੀ ਮੰਗ <br/>

ਅਜੀਤ ਡੈਸਕ 31-08-2025
ਬਠਿੰਡਾ, 30 ਅਗਸਤ (ਸੱਤਪਾਲ ਸਿੰਘ ਸਿਵੀਆਂ)-ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੜ੍ਹਾਂ ਕਾਰਨ ਘਰੋਂ-ਬੇਘਰ ਹੋ ਰਹੇ ਮਜ਼ਦੂਰਾਂ-ਕਿਸਾਨਾਂ ਦੇ ਮੁੜ ਵਸੇਬਾ ਲਈ ਤੁਰੰਤ ਵਿਸ਼ੇਸ਼ ਮੁਆਵਜ਼ੇ ਦਾ ਐਲਾਨ ਕੀਤਾ ਜਾਵੇ | ਪਾਰਟੀ ਦੇ ਪੰਜਾਬ ਦੇ ਇੰਚਾਰਜ ਹਿਤੇਸ਼ ਮਾਹੀ ਅਤੇ ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਪੰਜਾਬ ਦੇ ਲੋਕ ਲਗਾਤਾਰ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਪਰ ਮੁੱਖ ਮੰਤਰੀ ਵਲੋਂ ਅਜੇ ਤੱਕ ਪਹਿਲਾਂ ਕੀਤੇ ਗਏ ਐਲਾਨ ਮੁਤਾਬਿਕ ਮਜ਼ਦੂਰਾਂ-ਕਿਸਾਨਾਂ ਨੂੰ ਫੱੁਟੀ ਕੌਡੀ ਨਹੀਂ ਦਿੱਤੀ ਗਈ | ਪੰਜਾਬ ਦੇ ਲੋਕ ਦੂਜੀ ਵਾਰ ਹੜ੍ਹਾਂ ਕਾਰਨ ਉੱਜੜ ਰਹੇ ਹਨ ਤੇ ਕੁਦਰਤੀ ਕਰੋਪੀ ਅਤੇ ਸਰਕਾਰ ਦੀਆਂ ਗਲਤ ਨੀਤੀਆਂ ਦਾ ਸੰਤਾਪ ਗ਼ਰੀਬ ਲੋਕਾਂ ਨੂੰ ਹੀ ਭੁਗਤ ਨਾ ਪੈ ਰਿਹਾ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਮੇਂ ਸਿਰ ਦਰਿਆਵਾਂ ਅਤੇ ਡਰੇਨਾਂ ਦੀ ਸਫ਼ਾਈ ਕਰਵਾਈ ਹੁੰਦੀ ਤਾਂ ਅੱਜ ਪੰਜਾਬ ਦਾ ਹੋਇਆ ਉਜਾੜਾ ਰੋਕਿਆ ਜਾ ਸਕਦਾ ਸੀ, ਜਿਸ ਲਈ ਸਿੱਧੇ ਤੌਰ 'ਤੇ ਆਪ ਸਰਕਾਰ ਜ਼ਿੰਮੇਵਾਰ ਹੈ | ਆਜ਼ਾਦ ਸਮਾਜ ਪਾਰਟੀ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਲੋੜੀਂਦੀ ਸਮੱਗਰੀ ਇਕੱਤਰ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਤੱਕ

ਪਿਛਲੀ ਖ਼ਬਰ ਜੈ ਮਾਂ ਕਾਲੀ ਮੰਦਰ ਵਿਖੇ ਪੰਜਵਾਂ ਗਣਪਤੀ ਉਤਸਵ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ <br/> ਅਗਲੀ ਖ਼ਬਰ ਵਿਧਾਇਕ ਪ੍ਰਗਟ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।