17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹਰਸਿਮਰਤ ਕੌਰ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ, ਕੀਤੀ ਮਾਲੀ ਮਦਦ <br/>

ਪਿੰਡ ਖੀਵਾ ਕਲਾਂ ਵਿਖੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਹਰਸਿਮਰਤ ਕੌਰ ਬਾਦਲ | ਤਸਵੀਰ : ਬਲਕਾਰ ਸਿੰਘ ਸਹੋਤਾ <br/> 31-08-2025
ਭੀਖੀ, 30 ਅਗਸਤ (ਬਲਕਾਰ ਸਿੰਘ ਸਹੋਤਾ)- ਸਾਬਕਾ ਕੇਂਦਰੀ ਮੰਤਰੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵਲੋਂ ਇਲਾਕੇ ਦੇ ਹੜ੍ਹ ਪ੍ਰਭਾਵਿਤ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਵੱਟੋਂ-ਵੱਟੀ ਦੌਰਾ ਕਰਦਿਆਂ ਜਿੱਥੇ ਪ੍ਰਭਾਵਿਤ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਜਾਣਿਆ ਉੱਥੇ ਮਾਲੀ ਮਦਦ ਵੀ ਕੀਤੀ | ਉਨ੍ਹਾਂ ਪਿੰਡ ਮੱਤੀ ਅਤੇ ਗੁੜਥੜੀ ਦੇ ਖੇਤਾਂ ਵਿਚੋਂ ਬਰਸਾਤੀ ਪਾਣੀ ਦੀ ਨਿਕਾਸੀ ਲਈ 1 ਲੱਖ ਰੁਪਏ ਦਾ ਚੈੱਕ ਦਿੱਤਾ | ਪਿੰਡ ਖੀਵਾ ਖ਼ੁਰਦ ਅਤੇ ਖੀਵਾ ਕਲਾਂ ਵਿਖੇ ਚੱਲ ਰਹੇ ਵਰਮੀਆਂ ਲਈ 4 ਡਰੰਮ ਡੀਜ਼ਲ ਤੋਂ ਇਲਾਵਾ ਕੁਝ ਕਿਸਾਨਾਂ ਦੀ ਸਿੱਧੇ ਰੂਪ ਵਿਚ ਵਿੱਤੀ ਮਦਦ ਕੀਤੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਲਈ ਹਿੱਕ ਡਾਅ ਕੇ ਖੜ੍ਹਦਾ ਰਿਹਾ ਹੈ ਅਤੇ ਹੁਣ ਔਖੀ ਘੜੀ ਵਿਚ ਵੀ ਉਸ ਸੂਬੇ ਦੇ ਲੋਕਾ ਦਾ ਸਾਥ ਨਹੀ ਛੱਡਣਗੇ | ਅਕਾਲੀ ਆਗੂ ਨੇ ਸੂਬਾ ਸਰਕਾਰ ਨੂੰ ਆੜੇ ਹੱਥੀ ਲੈਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਗੁਮਰਾਹਕੁਨ ਰਾਜਨੀਤੀ ਕਰ ਕੇ ਪੰਜਾਬੀਆਂ ਨਾਲ ਧੋਖਾ ਕਮਾਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਹੜ੍ਹ ਸਰਕਾਰ ਦੀ ਨਲਾਇਕੀ ਦਾ ਪ੍ਰਮਾਣ ਹੈ | ਜੇਕਰ ਸਰਕਾਰ ਡੈਮਾਂ ਦੇ ਪਾਣੀ ਦਾ ਯੋਜਨਾਬੱਧ ਪ੍ਰਬੰਧ ਤੋਂ ਇਲਾਵਾ ਬਰਸਾਤੀ ਨਾਲੀਆਂ ਦੀ ਸਾਫ਼-ਸਫ਼ਾਈ ਮੌਕੇ ਸਿਰ ਕਰਵਾਉਂਦੇ ਤਾਂ ਅੱਜ ਕਿਸਾਨਾਂ ਦਾ ਅਰਬਾਂ ਰੁਪਏ ਦਾ ਨੁਕਸਾਨ ਨਾ ਹੁੰਦਾ | ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਪੰਜਾਬ ਵਾਸੀਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਤੁਰੰਤ ਐਨ.ਡੀ.ਆਰ.ਐਫ਼ ਦੀਆਂ ਟੁਕੜੀਆਂ ਦੀ ਤਾਇਨਾਤੀ ਤੋਂ ਇਲਾਵਾ ਦਵਾਈਆਂ ਅਤੇ ਰਾਸ਼ਨ ਦਾ ਪ੍ਰਬੰਧ ਵੀ ਮੁਹੱਈਆ ਕਰਵਾਉਣ | ਉੱਧਰ ਪ੍ਰਭਾਵਿਤ ਕਿਸਾਨਾਂ ਨੇ ਦਿਲ ਖੋਲ੍ਹ ਕੇ ਬੀਬਾ ਬਾਦਲ ਅੱਗੇ ਦੁਖੜੇ ਬਿਆਨ ਕੀਤੇ | ਉਨ੍ਹਾਂ ਦੱਸਿਆ ਕਿ ਉਹ ਪਿਛਲੇ ਪੰਜ ਦਿਨਾਂ ਤੋਂ ਬਰਸਾਤੀ ਪਾਣੀ ਕੱਢਣ ਲਈ ਜੱਦੋ-ਜਹਿਦ ਕਰ ਰਹੇ ਹਨ ਅਤੇ ਨਾਲੀਆਂ ਅਤੇ ਨਹਿਰਾ ਉੱਪਰ ਖ਼ੁਦ ਪਹਿਰੇਦਾਰੀ ਕੀਤੀ ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਸਾਰ ਨਹੀਂ ਲਈ ਗਈ | ਉਪਰੰਤ ਬੀਬਾ ਬਾਦਲ ਨੇ ਡਿਪਟੀ ਕਮਿਸ਼ਨਰ ਮਾਨਸਾ ਨਾਲ ਗੱਲਬਾਤ ਕਰ ਕੇ ਪਾਣੀ ਦੀ ਨਿਕਾਸੀ ਲਈ ਕਿਹਾ | ਇਸ ਮੌਕੇ ਹਲਕਾ ਇੰਚਾਰਜ ਪ੍ਰੇਮ ਅਰੋੜਾ, ਜ਼ਿਲ੍ਹਾ ਪ੍ਰਧਾਨ ਦਿਹਾਤੀ ਬਲਵੀਰ ਸਿੰਘ ਬੀਰੋਕੇ, ਕਰਮਜੀਤ ਕੌਰ ਸਮਾਉਂ, ਕੁਲਸ਼ੇਰ ਸਿੰਘ ਰੂਬਲ, ਕੁਲਦੀਪ ਸਿੰਘ ਭੰਗੂ, ਬਲਜੀਤ ਸਿੰਘ ਅਤਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੀਵਰੇਜ ਦੇ ਗੰਦੇ ਪਾਣੀ ਤੋਂ ਅੱਕੇ ਲੋਕਾਂ ਵਲੋਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ <br/> ਅਗਲੀ ਖ਼ਬਰ ਜੈ ਮਾਂ ਕਾਲੀ ਮੰਦਰ ਵਿਖੇ ਪੰਜਵਾਂ ਗਣਪਤੀ ਉਤਸਵ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।