22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਕਾਂਗੜ ਦੀ ਅਗਵਾਈ ਹੇਠ ਹਲਕਾ ਪੱਧਰੀ ਵਿਸ਼ਾਲ ਇਕੱਠ

ਅਜੀਤ ਡੈਸਕ 21-09-2025

ਭਗਤਾ ਭਾਈਕਾ, 20 ਸਤੰਬਰ (ਸੁਖਪਾਲ ਸਿੰਘ ਸੋਨੀ)-ਕਾਂਗਰਸ ਵਲੋਂ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਦੀ ਚੋਣ ਸਬੰਧੀ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਮਰਥਕਾਂ ਦੀ ਸਲਾਹ ਜਾਣਨ ਲਈ ਇਕੱਠ ਬੁਲਾਏ ਜਾ ਰਹੇ ਹਨ | ਇਸੇ ਹੀ ਮੁਹਿੰਮ ਤਹਿਤ ਅੱਜ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦਾ ਵਿਸ਼ਾਲ ਇਕੱਠ ਜਲਾਲ ਵਿਖੇ ਹੋਇਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੱੁਜੇ ਸਾਬਕਾ ਕੈਬਨਿਟ ਮੰਤਰੀ ਮਮਤਾ ਭੁਮੇਸ਼ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਭਾਰਤ ਅੰਦਰ ਆਮ ਲੋਕਾਂ ਦੇ ਜੀਵਨ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਇਆ ਹੈ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਕੀਤੀ ਜਾ ਰਹੀ ਹੈ | ਸਾਬਕਾ ਮੰਤਰੀ ਨੇ ਹਾਜ਼ਰੀਨ ਇਕੱਠ ਤੋਂ ਜ਼ਿਲ੍ਹਾ ਪ੍ਰਧਾਨ ਦੇ ਨਾਮ ਦੀ ਵਿਚਾਰ ਚਰਚਾ ਕੀਤੀ | ਇਸ ਦੌਰਾਨ ਹਲਕੇ ਦੇ ਕਾਂਗਰਸੀ ਸਮੱਰਥਕਾਂ ਵਲੋਂ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਲਈ ਨਰਿੰਦਰ ਸਿੰਘ ਭੁਲੇਰੀਆਂ ਦਾ ਨਾਮ ਸਰਬਸੰਮਤੀ ਨਾਲ ਪੇਸ਼ ਕੀਤਾ ਗਿਆ | ਇਕੱਠ ਦੌਰਾਨ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸੂਬੇ ਦੀ ਆਪ ਸਰਕਾਰ ਅਤੇ ਇਸ ਦੇ ਆਗੂ ਸਿਰਫ਼ ਝੂਠ ਦੇ ਸਹਾਰੇ ਦਿਨ ਕੱਟੀ ਕਰ ਰਹੇ ਹਨ | ਕਾਂਗੜ ਨੇ ਦੋਸ਼ ਲਗਾਇਆ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਸ਼ੁਰੂ ਕਰਵਾਏ ਗਏ ਵਿਕਾਸ ਕਾਰਜਾਂ ਦਾ ਕੰਮ ਨੇਪਰੇ ਚਾੜ੍ਹਣ ਉਪਰੰਤ ਹੁਣ ਆਪ ਆਗੂ ਸਿਹਰਾ ਆਪਣੇ ਸਿਰ ਲੈਣ ਲਈ ਯਤਨਸ਼ੀਲ ਹਨ | ਇਸ ਸਮੇਂ ਹਰਦਿਆਲ ਸਿੰਘ ਕੰਬੋਜ਼ ਸਾਬਕਾ ਵਿਧਾਇਕ, ਖੁਸਬਾਜ਼ ਸਿੰਘ ਜਟਾਣਾ, ਗੁਰਪ੍ਰੀਤ ਵਿੱਕੀ ਮਾਨਸਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਇਸ ਸਮੇਂ ਬੂਟਾ ਸਿੰਘ ਸਿੱਧੂ ਪ੍ਰਧਾਨ, ਜਗਜੀਤ ਸਿੰਘ ਕੋਇਰ ਸਿੰਘ ਵਾਲਾ, ਅਮਨਦੀਪ ਸਿੰਘ ਸਲਾਬਤਪੁਰਾ, ਗੁਰਸੇਵਕ ਸਿੰਘ ਸੋਨੀ ਦਿਆਲਪੁਰਾ, ਰਾਮ ਸਿੰਘ ਭੋਡੀਪੁਰਾ, ਤੀਰਥ ਸਿੰਘ ਦਿਆਲਪੁਰਾ ਮਿਰਜ਼ਾ, ਗੋਲੂ ਕੋਇਰ ਸਿੰਘ ਵਾਲਾ, ਗੁਰਦੀਪ ਸਿੰਘ ਕੋਠਾ, ਧਰਮ ਸਿੰਘ ਭਾਈਰੂਪਾ, ਜਸਵਿੰਦਰ ਸਿੰਘ ਰਾਮੂੰਵਾਲਾ, ਸਵਰਨਜੀਤ ਸਿੰਘ ਕਾਂਗੜ, ਗੁਰਜੰਟ ਸਿੰਘ ਬਾਠ ਸੇਲਬਰਾਹ, ਲਾਲੀ ਸੰਘਾ ਸੇਲਬਰਾਹ, ਪਰਮਿੰਦਰ ਸਿੰਘ ਜਲਾਲ, ਗੁਰਮੇਲ ਸਿੰਘ ਹਮੀਰਗੜ੍ਹ, ਗੁਰਪ੍ਰੀਤ ਸਿੰਘ ਗੋਪੀ ਰਾਮੂੰਵਾਲਾ, ਇੰਦਰਜੀਤ ਸਿੰਘ ਜੱਗਾ, ਹਰਦੇਵ ਸਿੰਘ ਬੁਰਜਲੱਧਾ, ਰਾਜਿੰਦਰ ਸਿੰਘ ਕੋਠੇਭਾਈਆਣਾ, ਰਣਜੀਤ ਸ਼ਰਮਾ, ਜਸਮੀਤ ਸਿੰਘ ਬਰਾੜ, ਗੁਰਪ੍ਰੀਤ ਸਿੰਘ ਘਾਰੂ, ਲਖਵੀਰ ਸਿੰਘ ਲੱਖਾ, ਗੁਰਮੀਤ ਸਿੰਘ ਕੌਂਸਲਰ, ਕੁਲਵਿੰਦਰ ਸਿੰਘ ਸਿਰੀਏਵਾਲਾ, ਜਸਵਿੰਦਰ ਸਿੰਘ ਕੌਂਸਲਰ, ਭੁਪਿੰਦਰ ਸਿੰਘ ਸਿੱਧੂ, ਰਾਜਵਿੰਦਰ ਸਿੰਘ ਗੁੰਮਟੀ, ਗੁਰਪ੍ਰੀਤ ਸਿੰਘ ਖਾਨਾਪੱਤੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਹੜ੍ਹ ਪੀੜਤ ਲੋਕਾਂ ਨੂੰ ਸਿਹਤ ਸਹੂਲਤਾਂ ਜਾਰੀ ਰੱਖੇ ਜਾਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਹਰਲੀਨ ਸਿੰਘ ਦੀ ਪੁਸਤਕ 'ਦ ਲੌਸਟ ਹੀਰ' 'ਤੇ ਚਰਚਾ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।