22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਨਸ਼ਿਆਂ ਖਿਲਾਫ਼ ਦੌੜ ਅੱਜ

ਅਜੀਤ ਡੈਸਕ 21-09-2025
ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਮਾਜ ਨੂੰ ਨਸ਼ੇ ਦੀਆਂ ਕੁਰੀਤੀਆਂ ਤੋਂ ਬਚਾਉਣ ਅਤੇ ਆਉਣ ਵਾਲੀ ਪੀੜ੍ਹੀ ਨੂੰ ਨਸ਼ਾ ਮੁਕਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 21 ਸਤੰਬਰ ਨੂੰ ਦੌੜ ਕਰਵਾਈ ਜਾਵੇਗੀ | ਡੀ. ਸੀ. ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਹ ਦੌੜ ਮੀਡੀਆ ਤੇ ਹੋਰ ਵੱਖ-ਵੱਖ ਅਦਾਰਿਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ, ਜੋ ਕਿ ਸਥਾਨਕ ਫ਼ਾਇਰ ਬਿ੍ਗੇਡ ਚੌਂਕ ਤੋਂ ਸਵੇਰੇ 5:30 ਵਜੇ ਸ਼ੁਰੂ ਹੋਵੇਗੀ ਜੋ ਕਿ ਅਮਰੀਕ ਸਿੰਘ ਰੋਡ ਤੋਂ ਹੁੰਦੀ ਹੋਈ ਰੋਜ਼ ਗਾਰਡਨ ਵਿਖੇ ਸਮਾਪਤ ਹੋਵੇਗੀ | ਇਸ ਦੌੜ ਵਿਚ ਵਿਦਿਆਰਥੀਆਂ, ਨੌਜਵਾਨਾਂ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਵਲੋਂ ਸਮੂਲੀਅਤ ਕੀਤੀ ਜਾਵੇਗੀ | ਡੀ.ਸੀ. ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਸ ਦੌੜ ਦਾ ਹਿੱਸਾ ਬਣੋ ਅਤੇ ਰਲ-ਮਿਲ ਕੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਾ ਮੁਕਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਆਪਣਾ ਪੂਰਨ ਸਹਿਯੋਗ ਦਿਓ |
ਪਿਛਲੀ ਖ਼ਬਰ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਕੀਤਾ ਸਵਾਗਤ ਅਗਲੀ ਖ਼ਬਰ 28 ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਪ੍ਰਗਤੀਸ਼ੀਲ ਮੰਚ ਮੋਗਾ ਵਿਖੇ ਕਰਵਾਏਗਾ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।