ਨਥਾਣਾ, 20 ਸਤੰਬਰ (ਗੁਰਦਰਸ਼ਨ ਲੁੱਧੜ): ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਜ਼ਿਲ੍ਹਾ ਬਠਿੰਡਾ ਇਕਾਈ ਦੇ ਨਵੇਂ ਚੁਣੇ ਅਹੁਦੇਦਾਰਾਂ ਨੇ ਸਮੂਹ ਮਾਰਕੀਟ ਕਮੇਟੀ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵਲੋਂ ਆਪਣੀਆਂ ਜਥੇਬੰਦਕ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ | ਯੂਨੀਅਨ ਦੇ ਪ੍ਰਧਾਨ ਗੁਰਇਕਬਾਲ ਸਿੰਘ ਰਾਮਪੁਰਾ ਫੂਲ, ਮੀਤ ਪ੍ਰਧਾਨ ਕੰਵਰਜੀਤ ਸਿੰਘ ਨਥਾਣਾ, ਜਨਰਲ ਸਕੱਤਰ ਅਮਨਦੀਪ ਸਿੰਘ ਸੁਪਰਡੈਂਟ, ਮੀਡੀਆ ਸਕੱਤਰ ਸਤਿੰਦਰਪਾਲ ਸਿੰਘ ਮੌੜ ਅਤੇ ਵਿੱਤ ਸਕੱਤਰ ਬੂਟਾ ਸਿੰਘ ਬਠਿੰਡਾ ਨੇ ਮਾਰਕੀਟ ਕਮੇਟੀ ਕਰਮਚਾਰੀਆਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਯੂਨੀਅਨ ਵਲੋਂ ਕਰਮਚਾਰੀਆਂ ਦੀਆਂ ਸਰਕਾਰ ਪਾਸੋਂ ਰਹਿੰਦੀਆਂ ਮੰਗਾਂ ਨੂੰ ਮੰਨਵਾਉਣ ਲਈ ਸੁਹਿਰਦ ਯਤਨ ਕੀਤੇ ਜਾਣਗੇ | ਇਸ ਕਾਰਜਕਾਰਨੀ ਮੈਂਬਰਾਂ ਮਨਦੀਪ ਸਿੰਘ ਮਾਰਕੀਟ ਕਮੇਟੀ ਗੋਨਿਆਣਾ, ਪ੍ਰਵੀਨ ਕੁਮਾਰ ਮਾਰਕੀਟ ਕਮੇਟੀ ਸੰਗਤ, ਗਗਨਦੀਪ ਸਿੰਘ ਸੰਗਤ, ਕਰਮਵੀਰ ਸਿੰਘ ਰਾਮਾ, ਗੁਰਦੀਪ ਸਿੰਘ ਭਗਤਾ ਭਾਈ ਅਤੇ ਗਗਨਦੀਪ ਸਿੰਘ ਤਲਵੰਡੀ ਸਾਬੋ ਨੇ ਵੀ ਆਪਣੇ ਵਿਚਾਰ ਰੱਖੇ |