ਭਗਤਾ ਭਾਈਕਾ, 20 ਸਤੰਬਰ (ਸੁਖਪਾਲ ਸਿੰਘ ਸੋਨੀ)- ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ 'ਚ ਭਾਜਪਾ ਦੀ ਜ਼ਿਲ੍ਹਾ ਜਥੇਬੰਦੀ ਦਾ ਵਿਸਥਾਰ ਕੀਤਾ ਜਾ ਰਿਹਾ ਹੈ¢ ਇਸੇ ਕੜੀ ਅਧੀਨ ਅੱਜ ਭਾਜਪਾ ਦੇ ਯੂਥ ਅਤੇ ਸਰਗਰਮ ਆਗੂ ਬਵਲੇਸ਼ ਕੁਮਾਰ (ਬੌਬੀ ਸਿੰਗਲਾ) ਨੂੰ ਭਗਤਾ ਭਾਈਕਾ ਦਾ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ¢ ਇਸ ਮÏਕੇ ਗੁਰਪ੍ਰੀਤ ਸਿੰਘ ਮਲੂਕਾ ਅਤੇ ਸਾਬਕਾ ਪ੍ਰਧਾਨ ਗੁਰਵਿੰਦਰ ਸਿੰਘ ਭਗਤਾ ਤੇ ਭਾਜਪਾ ਆਗੂਆਂ ਨੇ ਬÏਬੀ ਸਿੰਗਲਾ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ ਗਿਆ¢ ਇਸ ਮÏਕੇ ਮਲੂਕਾ ਨੇ ਕਿਹਾ ਕਿ ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਰਾਜਨੀਤਕ ਧਿਰ ਹੈ¢ ਭਾਜਪਾ 'ਚ ਅੱਜ ਤੱਕ ਪਰਿਵਾਰਵਾਦ ਨੂੰ ਅਹਿਮੀਅਤ ਨਹੀਂ ਦਿੱਤੀ ਗਈ¢ ਪਾਰਟੀ 'ਚ ਨਿਰੋਲ ਮੈਰਿਟ ਦੇ ਅਧਾਰ 'ਤੇ ਅਹੁਦੇਦਾਰ ਚੁਣੇ ਜਾਂਦੇ ਹਨ¢ ਮਿਹਨਤ ਤੇ ਇਮਾਨਦਾਰੀ ਨਾਲ ਪਾਰਟੀ ਲਈ ਕੰਮ ਕਰਨ ਵਾਲਾ ਸਧਾਰਨ ਤੋਂ ਸਧਾਰਨ ਵਰਕਰ ਸਰਕਾਰ ਤੇ ਸੰਗਠਨ 'ਚ ਸਿਖਰਲੇ ਅਹੁਦੇ ਤੱਕ ਪਹੁੰਚ ਸਕਦਾ ਹੈ¢ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗੁਆਂਢੀ ਰਾਜ ਹਰਿਆਣਾ ਅਤੇ ਰਾਜਸਥਾਨ 'ਚ ਬਣੇ ਮੁੱਖ ਮੰਤਰੀ ਇਸ ਦੀ ਪੁਖ਼ਤਾ ਉਦਾਹਰਣ ਹਨ¢ ਬÏਬੀ ਸਿੰਗਲਾ ਨੇ ਸੂਬਾ ਪ੍ਰਧਾਨ ਸੁਨੀਲ ਜਾਖੜ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਜ਼ਿਲ੍ਹਾ. ਪ੍ਰਭਾਰੀ ਦੁਰਗੇਸ਼ ਸ਼ਰਮਾ ਅਤੇ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਧੰਨਵਾਦ ਕੀਤਾ¢ ਉਨ੍ਹਾਂ ਕਿਹਾ ਕੇ ਪਾਰਟੀ ਵਲੋਂ ਉਨ੍ਹਾਂ 'ਚ ਪ੍ਰਗਟ ਕੀਤੇ ਭਰੋਸੇ 'ਤੇ ਖਰਾ ਉੱਤਰਨਗੇ¢ ਗੁਰਵਿੰਦਰ ਸਿੰਘ ਭਗਤਾ ਨੇ ਕਿਹਾ ਕੇ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ 'ਚ ਪੇਂਡੂ ਖੇਤਰ 'ਚ ਭਾਜਪਾ ਮਜ਼ਬੂਤ ਹੋਈ ਹੈ¢ ਬਠਿੰਡਾ ਜ਼ਿਲ੍ਹਾ ਦਿਹਾਤੀ ਦੇ ਪਿੰਡਾਂ ਚ ਵੱਡੀ ਗਿਣਤੀ 'ਚ ਲੋਕ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ¢ ਇਸ ਮੌਕੇ ਪੰਮੀ ਸਿਰਸਾ, ਹਰਦੇਵ ਸਿੰਘ ਨਿਕਾ, ਕੇਵਲ ਕ੍ਰਿਸ਼ਨ ਅਰੋੜਾ, ਸੁਖਮਿੰਦਰ ਸਿੰਘ ਸੂਬੇਦਾਰ, ਮਨਦੀਪ ਸ਼ਰਮਾ ਮਲੂਕਾ, ਬਿ੍ਛਪਾਲ ਮਲੂਕਾ, ਚੰਦਨ ਕਾਂਤ, ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਤੇ ਵੱਡੀ ਗਿਣਤੀ 'ਚ ਭਾਜਪਾ ਵਰਕਰ ਹਾਜ਼ਰ ਸਨ¢