ਭਗਤਾ ਭਾਈਕਾ, 20 ਸਤੰਬਰ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕÏਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੀਆਂ ਵਿਦਿਆਰਥਣਾਂ ਨੇ ਸੀਆਈਸੀਐਸਈ ਨੈਸ਼ਨਲ ਕ੍ਰਿਕਟ ਅੰਡਰ 19 ਦੀਆਂ ਖੇਡਾਂ ਵਿਚ ਕਾਂਸੇ ਦਾ ਤਗਮਾ ਜਿੱਤ ਕੇ ਸਫਲਤਾ ਹਾਸਲ ਕੀਤੀ ਹੈ¢ ਸਕੂਲ ਦੇ ਪਿ੍ੰਸੀਪਲ ਸ਼ਸ਼ੀਕਾਂਤ ਨੇ ਦੱਸਿਆ ਕਿ ਉਕਤ ਕ੍ਰਿਕਟ ਮੈਚ ਗੋਰਖਪੁਰ ਵਿਖੇ ਹੋਇਆ¢ ਕਪਤਾਨ ਸਿਮਰਨਜੀਤ ਕÏਰ ਦੀ ਅਗਵਾਈ ਹੇਠਾਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੜਕੀਆਂ ਨੇ ਕਾਂਸੇ ਦਾ ਤਗਮਾ ਆਪਣੇ ਨਾਂਅ ਕੀਤਾ¢ ਕਲੇਰ ਸਕੂਲ ਦੀ ਵਿਦਿਆਰਥਣ ਪ੍ਰਭਪ੍ਰੀਤ ਕÏਰ ਨੇ ਮੈਚ ਵਿਚ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਇਹਨਾਂ ਖੇਡਾਂ ਦÏਰਾਨ ਐਸ. ਜੀ. ਐਫ. ਆਈ ਦੇ ਵਿੱਚ ਕਲੇਰ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਦੀ ਚੋਣ ਹੋਈ¢ ਕਲੇਰ ਸਕੂਲ ਵੱਲੋਂ ਕ੍ਰਿਕਟ ਖਿਡਾਰਨਾਂ ਅਤੇ ਕ੍ਰਿਕਟ ਕੋਚ ਲਖਵਿੰਦਰ ਬਰਾੜ ,ਅਰਸ਼ਦੀਪ ਸਿੰਘ ਦਾ ਸਕੂਲ ਪੁੱਜਣ ਤੇ ਧੂਮ ਧਾਮ ਨਾਲ ਸਵਾਗਤ ਕੀਤਾ ਗਿਆ¢ ਕ੍ਰਿਕਟ ਕੋਚ ਲਖਵਿੰਦਰ ਬਰਾੜ ਨੇ ਲੜਕੀਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੜਕੀਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਜਾਵੇ ਤਾਂ ਜੋ ਇਹ ਆਪਣਾ ਉੱਜਵਲ ਭਵਿੱਖ ਬਣਾ ਸਕਣ¢ ਇਸ ਮੌਕੇ 'ਤੇ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਮੈਡਮ ਰਣਧੀਰ ਕÏਰ, ਡਾਇਰੈਕਟਰ ਕੋਹਿਨੂਰ ਸਿੱਧੂ, ਪਿੰ੍ਰਸੀਪਲ ਸ਼ਸ਼ੀਕਾਂਤ, ਕੋਆਰਡੀਨੇਟਰ ਰੰਜੀਵ ਸ਼ਰਮਾ, ਐਗਜਾਮੀਨੇਸ਼ਨ ਦਮਨਜੋਤ ਕੌਰ, ਜੂਨੀਅਰ ਕੋਆਰਡੀਨੇਟਰ ਰੁਪਿੰਦਰ ਕੌਰ, ਪ੍ਰਾਇਮਰੀ ਕੋਆਰਡੀਨੇਟਰ ਕਰਮਜੀਤ ਕÏਰ, ਕਿੰਡਰਗਾਰਟਨ ਕੋਆਰਡੀਨੇਟਰ ਮੋਨਿਕਾ ਚਲਾਣਾ, ਹਾਊਸ ਕੁਆਰਡੀਨੇਟਰ ਹਰਜਿੰਦਰ ਸਿੰਘ, ਸਪੋਰਟਸ ਕੋਆਰਡੀਨੇਟਰ ਬੇਅੰਤ ਸਿੰਘ, ਆਈਟੀ ਕੋਆਰਡੀਨੇਟਰ ਗੁਰਵਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਕ੍ਰਿਕਟ ਕੋਚ ਲਖਵਿੰਦਰ ਬਰਾੜ, ਅਰਸ਼ਦੀਪ ਸਿੰਘ ਤੇ ਮਾਪਿਆਂ ਨੂੰ ਇਸ ਸ਼ਾਨਦਾਰ ਉਪਲਬਧੀ ਤੇ ਵਧਾਈ ਦਿੱਤੀ¢