22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਜ਼ਿਲ੍ਹਾ ਪੱਧਰੀ ਫੈਂਸਿੰਗ ਖੇਡ ਦੇ ਜ਼ਿਲ੍ਹਾ ਜੇਤੂ ਖਿਡਾਰੀਆਂ ਦਾ ਸਨਮਾਨ

ਅਜੀਤ ਡੈਸਕ 21-09-2025
ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਪੱਧਰੀ ਖੇਡਾਂ ਫੈਨਸਿੰਗ ਵਿਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਸਰਕਾਰੀ ਮਿਡਲ ਸਕੂਲ ਗੁਰੂਸਰ ਸੈਣੇਵਾਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਬਠਿੰਡਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਮੁੱਖ ਮਹਿਮਾਨ ਜਸਵੀਰ ਸਿੰਘ ਗਿੱਲ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਤਕਸੀਮ ਕਰਦੇ ਹੋਏ ਇਸ ਪ੍ਰਾਪਤੀ ਲਈ ਸਕੂਲ ਇੰਚਾਰਜ ਸੁਖਜਿੰਦਰ ਸਿੰਘ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬੱਚਿਆ ਨੂੰ ਖੇਡਾਂ ਵਿਚ ਹਾਰ-ਜਿੱਤ ਦੀ ਭਾਵਨਾ ਤੋਂ ਉੱਪਰ ਉੱਠ ਕੇ ਖੇਡਣਾ ਚਾਹੀਦਾ ਹੈ, ਖੇਡਾਂ ਸਾਨੂੰ ਸਮੇਂ ਦੀ ਕਦਰ, ਨਿਯਮਾਂ ਦੀ ਪਾਲਣਾ ਅਤੇ ਵੱਡਿਆਂ ਦੀ ਕਦਰ ਕਰਨਾ ਸਿਖਾਉਂਦੀਆਂ ਹਨ ਤੇ ਖੇਡਾਂ ਵਿਚ ਸਾਰੇ ਬੱਚਿਆਂ ਨੂੰ ਵਧ ਚੜ ਕੇ ਭਾਗ ਲੈਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਨੇ ਸਕੂਲ ਵਿਚ ਫੈਨਸਿੰਗ ਵਰਗੀ ਮਹਿੰਗੀ ਅਤੇ ਇੰਗਲਿਸ਼ ਖੇਡ ਨੂੰ ਚਲਾਉਣ ਲਈ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਨਵਸੰਗੀਤ (ਪੀਟੀਆਈ) ਦੀ ਪ੍ਰਸੰਸਾ ਕਰਦਿਆਂ ਉਨਾਂ ਨੂੰ ਸ਼ਾਬਾਸ਼ ਦਿੱਤੀ | ਇਸ ਮੌਕੇ ਹਰਭਗਵਾਨ ਦਾਸ ਪੀ.ਟੀ.ਆਈ. ਵਿਰਕ ਖ਼ੁਰਦ, ਅਧਿਆਪਕਾ ਸੁਨੀਤਾ ਰਾਣੀ, ਨਵਨੀਤ ਕੌਰ ਅਤੇ ਨੀਰੂ ਗੋਇਲ ਸਮੇਤ ਸਕੂਲ ਸਟਾਫ਼ ਤੇ ਪਤਵੰਤੇ ਮੌਜੂਦ ਸਨ |
ਪਿਛਲੀ ਖ਼ਬਰ ਟਰੀਟਮੈਂਟ ਪ੍ਰੋਜੈਕਟਾਂ ਦੀ ਪ੍ਰਯੋਗਸ਼ਾਲਾ ਬਣਿਆ ਨਥਾਣਾ ਦਾ ਆਵੇ ਵਾਲਾ ਛੱਪੜ ਅਗਲੀ ਖ਼ਬਰ ਪਿੰਡ ਭੋਖੜਾ ਖੁਰਦ ਦੀ ਸਰਪੰਚ ਨੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਅਤੇ ਗ਼ਰੀਬ ਮਜ਼ਦੂਰਾਂ ਦੇ ਨਾਲ ਠੱਗੀ ਮਾਰੀ-ਸੁਖਪਾਲ ਖਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।