22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਲੋਕ 2027 'ਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ- ਅਵਤਾਰ ਮਾਨ

ਅਜੀਤ ਡੈਸਕ 21-09-2025
ਕੋਟਫੱਤਾ, 20 ਸਤੰਬਰ (ਰਣਜੀਤ ਸਿੰਘ ਬੁੱਟਰ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ 2027 ਵਿਚ ਟਿਕਟ ਲਈ ਜ਼ੋਰ ਅਜ਼ਮਾਇਸ਼ ਕਰ ਰਹੇ ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਮਾਨ ਆਪਣੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਂਦਿਆਂ ਹਲਕੇ ਦੇ ਪਿੰਡਾਂ ਵਿਚ ਘਰ-ਘਰ ਜਾ ਕੇ ਕਾਂਗਰਸੀ ਵਰਕਰਾਂ ਨੂੰ ਮਿਲਣ ਲੱਗੇ ਹਨ¢ ਉਨ੍ਹਾਂ ਬਿਨ੍ਹਾਂ ਕਿਸੇ ਗਰੁੱਪ ਜਾਂ ਧੜੇਬੰਦੀ ਤੋਂ ਹਰੇਕ ਵਰਕਰ ਦੇ ਘਰ-ਘਰ ਤੱਕ ਪਹੁੰਚ ਕੀਤੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਤਿਆਰ ਰਹਿਣ ਦਾ ਸੱਦਾ ਦਿੱਤਾ¢ ਇਸ ਮੌਕੇ ਗੱਲਬਾਤ ਕਰਦਿਆਂ ਅਵਤਾਰ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਤੋਂ ਉਹ ਲੋਕ ਡਾਢ੍ਹੇ ਦੁਖੀ ਹਨ ਜਿਨ੍ਹਾਂ ਨੇ ਬਦਲਾਅ ਦੇ ਜੋਸ਼ ਵਿਚ ਆ ਕੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸਨ¢ ਉਨ੍ਹਾਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਤੇ ਵਪਾਰੀਆਂ ਦੇ ਹਮੇਸ਼ਾ ਨਾਲ ਖੜ੍ਹਨ ਵਾਲੀ ਕਾਂਗਰਸ ਪਾਰਟੀ ਨੂੰ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਫਿਰ ਤੋਂ ਸੱਤਾ 'ਤੇ ਕਾਬਜ਼ ਦੇਖਣਾ ਚਾਹੁੰਦੇ ਹਨ¢
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਨਗਰ ਦਾ ਸਵਾਗਤੀ ਗੇਟ ਲਗਾਇਆ ਅਗਲੀ ਖ਼ਬਰ ਸੈਂਟਰ ਪੱਧਰੀ ਖੇਡਾਂ 'ਚੋਂ ਧੁਨੀ ਕੇ ਸਕੂਲ ਦੀ ਕਬੱਡੀ ਟੀਮ ਨੇ ਲਗਾਤਾਰ ਚੌਥੀ ਵਾਰ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।