22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਔਰਤ ਸਣੇ 2 ਨਸ਼ਾ ਤਸਕਰ ਗਿ੍ਫ਼ਤਾਰ

ਅਜੀਤ ਡੈਸਕ 21-09-2025
ਬਠਿੰਡਾ, 20 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਇਕ ਔਰਤ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 17.10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਜਿਨ੍ਹਾਂ ਪਾਸੋਂ 17.10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪਹਿਲੇ ਮਾਮਲੇ ਵਿਚ ਜਾਂਚ ਕਰ ਰਹੇ ਹੌਲਦਾਰ ਨਿਰਮਲਜੀਤ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਾਲੋਨੀ ਪੁਲਿਸ ਵਲੋਂ ਕਿਸਾਨ ਚੌਕ ਰਿੰਗ ਰੋਡ ਨੇੜਿਓਾ ਇਕ ਔਰਤ ਨੂੰ ਸ਼ੱਕ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ, ਜਿਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਵਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਗਿ੍ਫ਼ਤਾਰ ਕੀਤੀ ਗਈ ਔਰਤ ਦੀ ਪਹਿਚਾਣ ਗੀਤਾ ਵਾਸੀ ਬੀੜ ਤਲਾਬ ਵਜੋਂ ਹੋਈ ਹੈ | ਜਿਸ 'ਤੇ ਥਾਣਾ ਕੈਨਾਲ ਕਾਲੋਨੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਸਲਿਪ ਰੋਡ ਬਠਿੰਡਾ ਤੋਂ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 9.10 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਵਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸੂਰਜ ਕੁਮਾਰ ਵਾਸੀ ਉਧਮ ਸਿੰਘ ਨਗਰ ਬਠਿੰਡਾ ਵਜੋਂ ਹੋਈ ਹੈ, ਜਿਸ 'ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਪਿੰਡ ਬੰਗੀ ਰੁਲਦੂ ਵਿਖੇ 75 ਪਰਿਵਾਰ ਹੋਏ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਵੇਗਾ-ਡਾਇਰੈਕਟਰ ਜੈ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।