22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਿੰਡ ਬੰਗੀ ਰੁਲਦੂ ਵਿਖੇ 75 ਪਰਿਵਾਰ ਹੋਏ ਭਾਜਪਾ 'ਚ ਸ਼ਾਮਿਲ

ਅਜੀਤ ਡੈਸਕ 21-09-2025
ਰਾਮਾਂ ਮੰਡੀ, 20 ਸਤੰਬਰ (ਤਰਸੇਮ ਸਿੰਗਲਾ)- ਗੁਰਪ੍ਰੀਤ ਸਿੰਘ ਮਲੂਕਾ ਦੇ ਜ਼ਿਲ੍ਹਾ ਦਿਹਾਤੀ ਬਠਿੰਡਾ ਪ੍ਰਧਾਨ ਬਣਨ ਤੋਂ ਬਾਅਦ ਤਲਵੰਡੀ, ਰਾਮਪੁਰਾ, ਮੌੜ ਹਲਕਿਆਂ 'ਚ ਰਾਜਨੀਤਕ ਸਮੀਕਰਨ ਤੇਜ਼ੀ ਨਾਲ ਬਦਲਦੇ ਨਜ਼ਰ ਆ ਰਹੇ ਹਨ¢ ਭਾਜਪਾ ਇਨ੍ਹਾਂ ਹਲਕਿਆਂ ਦੇ ਪਿੰਡਾਂ 'ਚ ਲਗਾਤਾਰ ਸਿਆਸੀ ਧਮਾਕੇ ਕਰ ਰਹੀ ਹੈ, ਵੱਡੀ ਗਿਣਤੀ 'ਚ ਲੋਕ ਦੂਜਿਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ ¢ ਅੱਜ ਪਿੰਡ ਬੰਗੀ ਰੁਲਦੂ ਵਿਖੇ ਅਰਜਨ ਸਿੰਘ ਦੇ ਗ੍ਰਹਿ ਵਿਖੇ ਵਿਖੇ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ 'ਚ 75 ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ 'ਚ ਸ਼ਮੂਲੀਅਤ ਕਰ ਲਈ ਜਿਨ੍ਹਾਂ ਨੂੰ ਸ੍ਰ. ਮਲੂਕਾ ਨੇ ਪਾਰਟੀ ਦੇ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ¢ ਆਪਣੇ ਸੰਬੋਧਨ ਵਿਚ ਸ੍ਰ.ਮਲੂਕਾ ਨੇ ਕਿਹਾ ਕੇ ਸੂਬੇ 'ਚ ਬਦਲਾਅ ਦੇ ਨਾਮ 'ਤੇ ਬਣੀ ਆਪ ਸਰਕਾਰ ਨੇ ਹਰ ਵਰਗ ਨੂੰ ਨਿਰਾਸ਼ ਹੀ ਕੀਤਾ ਹੈ ਅਤੇ ਲੋਕਾਂ ਦੀ ਜਾਨ ਮਾਲ ਖ਼ਤਰੇ ਵਿਚ ਪਾਈ ਹੈ¢ ਸਹੂਲਤਾਂ ਦੇ ਨਾਮ 'ਤੇ ਲੋਕਾਂ ਨੂੰ ਸਿਰਫ਼ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹੀ ਮਿਲ ਰਿਹਾ ਹੈ, ਕੇਂਦਰ ਦੀਆਂ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਹੀ ਲੋਕ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ ਅਤੇ ਪੰਜਾਬ 'ਚ ਵੀ ਲੋਕ ਹੁਣ ਭਾਜਪਾ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ¢ ਭਾਜਪਾ ਸ਼ਾਸਿਤ ਸੂਬਿਆਂ 'ਚ ਹੋ ਰਹੇ ਵਿਕਾਸ ਨੇ ਸਾਬਿਤ ਕਰ ਦਿੱਤਾ ਹੈ ਕਿ ਸੂਬਿਆਂ ਦੇ ਵਿਕਾਸ ਲਈ ਡਬਲ ਇੰਜਣ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ¢ ਇਸ ਮੌਕੇ ਪਾਰਟੀ ਦੇ ਯੁਵਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਸੁਖਮੰਦਰ ਕੌਰ ਸ਼ੇਰਗੜ੍ਹ, ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ¢
ਪਿਛਲੀ ਖ਼ਬਰ ਪਿੰਡ ਬੰਗੀ ਰੁਲਦੂ ਵਿਖੇ 75 ਪਰਿਵਾਰ ਹੋਏ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਔਰਤ ਸਣੇ 2 ਨਸ਼ਾ ਤਸਕਰ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।