23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

'ਆਪ' ਸਰਕਾਰ ਨੇ ਹੜ੍ਹ ਮੌਕੇ ਪੰਜਾਬ ਦੇ ਲੋਕਾਂ ਨੂੰ ਲਾਵਾਰਸ ਛੱਡਿਆ, ਮੁੱਖ ਮੰਤਰੀ ਹੋਰਨਾਂ ਸੂਬਿਆਂ ਦੇ ਦੌਰੇ ਵਿਚ ਰੁੱਝੇ-ਦਿਲਬਰ ਮੁਹੰਮਦ ਖਾਨ

ਅਜੀਤ ਡੈਸਕ 30-08-2025
ਖੰਨਾ, 29 ਅਗਸਤ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨੀਂ ਪੰਜਾਬ ਵਿਚ ਹੋਈ ਭਾਰੀ ਬਾਰਸ਼ ਅਤੇ ਆਏ ਹੜ੍ਹਾਂ ਨੇ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਤਬਾਹੀ ਮਚਾਈ ਹੈ¢ ਇਸ ਨਾਲ ਕਿਸਾਨਾਂ ਦੀਆਂ ਫ਼ਸਲਾਂ, ਪਾਲਤੂ ਜਾਨਵਰਾਂ ਅਤੇ ਸੰਪਤੀਆਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਲੋਕਾਂ ਨੂੰ ਵੱਡੇ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ¢ ਹੜ੍ਹ ਪੀੜਤ ਇਲਾਕਿਆਂ ਵਿਚ ਖਾਣ-ਪੀਣ ਦੀ ਸਮਗਰੀ ਅਤੇ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਪੈਦਾ ਹੋ ਗਈ ਹੈ¢ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਘੱਟ-ਗਿਣਤੀ ਵਿੰਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਹੜ੍ਹ ਦੇ ਮੌਕੇ ਪੰਜਾਬ ਦੇ ਲੋਕਾਂ ਨੂੰ ਲਾਵਾਰਸ ਛੱਡ ਦਿੱਤਾ ਹੈ | ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰ ਸੂਬਿਆਂ ਦੇ ਦੌਰਿਆਂ ਵਿਚ ਰੁੱਝੇ ਹੋਏ ਹਨ¢ ਦਿਲਬਰ ਮੁਹੰਮਦ ਖਾਨ ਨੇ ਸਰਕਾਰ 'ਤੇ ਕਰੜੀ ਟਿੱਪਣੀ ਕਰਦਿਆਂ ਕਿਹਾ 'ਪੰਜਾਬ ਵਿਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਬਚੀ¢ ਮੁੱਖ ਮੰਤਰੀ ਲੋਕਾਂ ਦੀ ਮਦਦ ਕਰਨ ਦੀ ਬਜਾਏ ਆਪਣੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੇਵਾ ਵਿਚ ਲੱਗੇ ਹਨ¢' ਉਨ੍ਹਾਂ ਕਿਹਾ ਕਿ ਸਰਕਾਰ ਨੇ ਹੜ੍ਹ ਪੀੜਤ ਇਲਾਕਿਆਂ ਵਿਚ ਰਾਹਤ ਸਮਗਰੀ ਪਹੁੰਚਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਕਾਰਨ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ¢ ਆਪ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਇਸ ਸੰਕਟ ਵਿਚ ਲਾਵਾਰਸ ਛੱਡ ਦਿੱਤਾ ਹੈ¢ ਸੂਬੇ ਦੇ ਲੋਕ ਸਰਕਾਰ ਤੋਂ ਤੁਰੰਤ ਅਤੇ ਪ੍ਰਭਾਵੀ ਰਾਹਤ ਕਾਰਜਾਂ ਦੀ ਉਮੀਦ ਕਰ ਰਹੇ ਹਨ, ਪਰ ਸਰਕਾਰ ਦੀ ਅਸਫਲਤਾ ਨੇ ਲੋਕਾਂ ਦੇ ਸਬਰ ਦੀ ਪਰੀਖਿਆ ਲਈ ਹੈ¢ ਇਸ ਦੌਰਾਨ ਕਾਂਗਰਸ ਪਾਰਟੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਖਾਣ-ਪੀਣ ਦੀ ਸਮਗਰੀ ਅਤੇ ਪੀਣ ਵਾਲੇ ਪਾਣੀ ਨਾਲ ਭਰੀ ਇੱਕ ਗੱਡੀ ਪੀੜਤ ਇਲਾਕਿਆਂ ਵੱਲ ਰਵਾਨਾ ਕੀਤੀ¢ ਦਿਲਬਰ ਮੁਹੰਮਦ ਖਾਨ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਰਾਹਤ ਸਮਗਰੀ ਵੀ ਭੇਜੀ ਜਾਵੇਗੀ¢
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 319ਵਾਂ ਸੰਪੂਰਨਤਾ ਦਿਵਸ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ <... ਅਗਲੀ ਖ਼ਬਰ ਵਿਧਾਇਕ ਸੰਗੋਵਾਲ ਵਲੋਂ ਡੇਹਲੋਂ ਦੇ ਵੱਖ-ਵੱਖ ਦਫ਼ਤਰਾਂ ਅੰਦਰ ਅਚਨਚੇਤ ਛਾਪੇਮਾਰੀ, ਕੁਰਸੀਆਂ ਮਿਲੀਆਂ ਖਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।