23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪਿੰਡ ਰੁਪਾਲੋਂ ਵਿਖੇ 15ਵਾਂ ਸਾਲਾਨਾ ਵਿਸ਼ਾਲ ਕੁਸ਼ਤੀ ਮੇਲਾ 5 ਨੂੰ

ਅਜੀਤ ਡੈਸਕ 30-08-2025
ਬੀਜਾ, 29 ਅਗਸਤ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗਲੀ)-ਪਿੰਡ ਰੁਪਾਲੋਂ ਵਿਖੇ ਗੁੱਗਾ ਮੈੜੀ ਸਪੋਰਟਸ ਕਲੱਬ, ਸਮੂਹ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 15ਵਾਂ ਸਲਾਨਾ ਵਿਸ਼ਾਲ ਕੁਸ਼ਤੀ ਮੇਲਾ 5 ਸਤੰਬਰ ਨੂੰ ਸਕੂਲ ਦੀ ਗਰਾਊਾਡ ਵਿਖੇ ਕਰਵਾਇਆ ਜਾ ਰਿਹਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਸਰਪੰਚ, ਜਗਜੀਤ ਸਿੰਘ ਪੱਪੂ ਪ੍ਰਧਾਨ ਨੇ ਦੱਸਿਆ ਕਿ ਇਹ ਛਿੰਝ ਮੇਲਾ ਬ੍ਰਹਮ ਗਿਆਨੀ ਅਜੀਤ ਸਿੰਘ ਹੰਸਾਲੀ ਵਾਲਿਆਂ ਨੂੰ ਸਮਰਪਿਤ ਹੋਵੇਗੀ¢ ਛਿੰਝ ਮੇਲੇ ਦਾ ਉਦਘਾਟਨ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਕਰਨਗੇ¢ ਛਿੰਝ ਦੌਰਾਨ ਝੰਡੀ ਦੀ ਪਹਿਲੀ ਕੁਸ਼ਤੀ ਲੱਕੀ ਕੁਹਾਲੀ ਅਤੇ ਸਾਹਿਬਾਜ਼ ਆਲਮਗੀਰ ਦੇ ਦਰਮਿਆਨ ਹੋਵੇਗੀ¢ ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ ਅਤੇ ਜੰਮੂ ਕਸ਼ਮੀਰ ਦੇ ਵੱਖ-ਵੱਖ ਅਖਾੜਿਆਂ ਦੇ ਨਾਮੀ ਪਹਿਲਵਾਨ ਹਿੱਸਾ ਲੈਣਗੇ¢ ਕੇਵਲ ਸੱਦਾ ਪੱਤਰ ਭੇਜੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਹੋਣਗੀਆਂ¢ ਨਿੱਜੀ ਕਰਤਬ ਬੰਦ ਹੋਣਗੇ¢ ਇਸ ਮੌਕੇ ਇਨਾਮਾਂ ਦੀ ਵੰਡ ਧਾਰਮਿਕ, ਰਾਜਨੀਤਕ, ਸਮਾਜਿਕ ਜਥੇਬੰਦੀਆਂ ਦੇ ਆਗੂ ਕਰਨਗੇ¢ ਇਸ ਮੌਕੇ ਉਪਰੋਕਤ ਤੋਂ ਇਲਾਵਾ ਰਣਜੋਧ ਸਿੰਘ, ਦਰਸ਼ਨ ਸਿੰਘ, ਬਲਦੇਵ ਸਿੰਘ, ਗੁਰਦੇਵ ਸਿੰਘ, ਦਰਸ਼ਨ ਸਿੰਘ, ਹਰਪਾਲ ਸਿੰਘ, ਗੁਰਤੇਜ ਸਿੰਘ, ਜਸਦੇਵ ਸਿੰਘ, ਸ਼ੀਤਲ ਸਿੰਘ, ਹਰਬੰਸ ਸਿੰਘ, ਪੁਨੀਤਪਾਲ ਸਿੰਘ, ਸੁਖਦੇਵ ਸਿੰਘ, ਸਤਵਿੰਦਰ ਸਿੰਘ, ਚਰਨ ਦਾਸ, ਗੁਰਮੇਲ ਸਿੰਘ, ਅੰਗਰੇਜ਼ ਸਿੰਘ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਐੱਸ.ਕੇ.ਐੱਮ. ਨੇ ਹੜ੍ਹ 'ਚ ਘਿਰੇ ਲੋਕਾਂ ਨੂੰ ਮੁਆਵਜ਼ੇ ਲਈ ਸੁਲਤਾਨਪੁਰ ਲੋਧੀ 'ਚ 1 ਸਤੰਬਰ ਨੂੰ ਬੁਲਾਈ ਇਕੱਤਰਤਾ ਅਗਲੀ ਖ਼ਬਰ ਅੱਖਾਂ ਦਾਨ ਪੰਦ੍ਹਰਵਾੜੇ ਸੰਬੰਧੀ ਸੀ. ਐੱਚ. ਸੀ. ਮਾਨੂੰਪੁਰ ਵਿਖੇ ਲਗਾਇਆ ਜਾਗਰੂਕਤਾ ਕਾੈਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।