15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮਾਛੀਵਾੜਾ ਪੁਲਿਸ ਵਲੋਂ 24 ਬੋਤਲਾਂ ਸ਼ਰਾਬ ਸਮੇਤ ਮੋਟਰਸਾਈਕਲ ਸਵਾਰ ਕਾਬੂ

ਅਜੀਤ ਡੈਸਕ 31-08-2025
ਮਾਛੀਵਾੜਾ ਸਾਹਿਬ, 30 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 24 ਬੋਤਲਾਂ ਸ਼ਰਾਬ (ਪੰਜਾਬ ਵਿਚ ਨਾ ਵਿਕਣਯੋਗ) ਸਮੇਤ ਇੱਕ ਵਿਅਕਤੀ ਰਾਮ ਸ਼ਰਨ ਵਾਸੀ ਚੱਕ ਸ਼ੰਮੂ ਨੂੰ ਕਾਬੂ ਕੀਤਾ ਹੈ¢ ਐੈੱਸ. ਐੈੱਚ. ਓ. ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗੜ੍ਹੀ ਪੁਲ 'ਤੇ ਗਸ਼ਤ ਦੌਰਾਨ ਚਮਕੌਰ ਸਾਹਿਬ ਸਾਈਡ ਤੋਂ ਮੋਟਰਸਾਈਕਲ ਸਵਾਰ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਜਾਂਚ ਲਈ ਰੋਕਿਆ¢ ਮੋਟਰਸਾਈਕਲ ਸਵਾਰ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਆਪਣਾ ਵਾਹਨ ਭਜਾਉਣ ਲੱਗਾ, ਜਿਸ ਨੂੰ ਕਾਬੂ ਕਰ ਲਿਆ ਜਿਸ ਨੇ ਆਪਣਾ ਨਾਮ ਰਾਮ ਸ਼ਰਨ ਦੱਸਿਆ¢ ਜਦੋਂ ਉਸ ਦੇ ਮੋਟਰਸਾਈਕਲ 'ਤੇ ਲੱਦੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ¢ ਕਥਿਤ ਦੋਸ਼ੀ ਰਾਮ ਸ਼ਰਨ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਸ਼ਰਾਬ ਕਿੱਥੋਂ ਲੈ ਕੇ ਆਇਆ¢
ਪਿਛਲੀ ਖ਼ਬਰ ਰੌਣੀ ਸਹਿਕਾਰੀ ਸਭਾ ਵਿਚ ਅਕਾਲੀ ਦਲ ਦਾ ਕਬਜ਼ਾ, 11 'ਚੋਂ 8 ਡਾਇਰੈਕਟਰ ਜਿੱਤੇ ਅਗਲੀ ਖ਼ਬਰ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਹੜ੍ਹ ਪੀੜਤ ਪਰਿਵਾਰਾਂ ਲਈ ਭੇਜਿਆ 2000 ਲੀਟਰ ਦੁੱਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।